ਮਾਨ ਸਰਕਾਰ ਦੀ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ, 28 ਪੁਲਿਸ ਜ਼ਿਲ੍ਹਿਆਂ ‘ਚ ਵੱਡਾ ਐਕਸ਼ਨ

 ਮਾਨ ਸਰਕਾਰ ਦੀ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ, 28 ਪੁਲਿਸ ਜ਼ਿਲ੍ਹਿਆਂ ‘ਚ ਵੱਡਾ ਐਕਸ਼ਨ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਮੁਹਿੰਮ ਵਿੱਡੀ ਗਈ ਹੈ। ਨਸ਼ੇ ਦੇ ਵੱਡੇ ਮਗਰਮੱਛਾਂ ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਵੱਡੇ ਪੱਧਰ ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਨਸ਼ੀਲੇ ਪਦਾਰਥ, ਡਰੱਗ ਮਨੀ, ਨਜਾਇਜ਼ ਸ਼ਰਾਬ ਤੇ ਹਥਿਆਰ ਬਰਾਮਦ ਕੀਤੇ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਨੇ ਕਈ ਮਸ਼ਕੂਕ ਵੀ ਹਿਰਾਸਤ ਵਿੱਚ ਲਏ ਹਨ।

DGP Punjab Police (@DGPPunjabPolice) / Twitter

ਪੁਲਿਸ ਨੂੰ ਕਈ ਥਾਵਾਂ ਤੇ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਇਹ ਮੁਹਿੰਮਾਂ ਚਲਾਉਣ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਤੇ ਪੁਲਿਸ ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਤੇ ਨਸ਼ਿਆਂ ਦੇ ਜ਼ਖ਼ੀਰਿਆਂ ਨੂੰ ਜ਼ਬਤ ਕਰਨਾ ਹੈ।

ਇਹ ਮੁਹਿੰਮ ਸੂਬੇ ਭਰ ਦੇ ਇੱਕੋ ਸਮੇਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਲਾਈ ਗਈ। ਇਸ ਵਿੱਚ ਪੁਲਿਸ ਹੈਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਤੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰੇਕ ਨਿਵਾਸੀ ਨਾਲ ਦੋਸਤਾਨਾ ਢੰਗ ਤੇ ਨਿਮਰਤਾ ਨਾਲ ਪੇਸ਼ ਆਉਣ ਲਈ ਸਖਤ ਹਦਾਇਤ ਕੀਤੀ ਗਈ ਸੀ। ਇਸ ਅਪ੍ਰੇਸ਼ਨ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਪੁਲੀਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੇ ਵੱਧ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ। ਇਹ ਮੁਹਿੰਮ ਘੱਟੋ-ਘੱਟ 227 ਪਛਾਣ ਕੀਤੇ ਗਏ ਹੌਟਸਪੌਟਸ ’ਤੇ ਚਲਾਈ ਗਈ।”

Leave a Reply

Your email address will not be published.