ਮਾਨ ਸਰਕਾਰ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ: ਮੁੱਖ ਸਕੱਤਰ

 ਮਾਨ ਸਰਕਾਰ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ: ਮੁੱਖ ਸਕੱਤਰ

ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈਸਡ ਬਾਇਓਗੈਸ ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਵੱਖ-ਵੱਖ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਡਿਵੈਲਪਰ/ਉਦਯੋਗਪਤੀ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

VIJAY KUMAR JANJUA TAKES OVER AS 41ST PUNJAB CHIEF SECRETARY

ਉਹਨਾਂ ਨੇ ਸਨਅਤਕਾਰਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੀ ਵਰਤੋਂ ਨਾਲ ਬਿਜਲੀ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਬਾਇਓਮਾਸ ਪਾਵਰ ਪ੍ਰੋਜੈਕਟਾਂ ਵਿੱਚ ਪੈਦਾ ਹੋਣ ਵਾਲੀ ਸਾਰੀ ਬਿਜਲੀ ਦੀ ਖਰੀਦ ਕਰਨ ਦੀ ਕੋਸ਼ਿਸ਼ ਕਰੇਗੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਸੀਈਆਰਸੀ/ਪੀਐਸਈਆਰਸੀ ਵੱਲੋਂ ਨੋਟੀਫਾਈਡ ਟੈਰਿਫ ਅਤੇ ਬਾਇਓਮਾਸ ਪਾਵਰ ਪ੍ਰੋਜੈਕਟਾਂ ਲਈ ਪੀਐਸਪੀਸੀਐਲ ਵੱਲੋਂ ਨਿਰਧਾਰਤ ਟੈਰਿਫ ਦਰਮਿਆਨ ਅੰਤਰ ਨੂੰ ਪੂਰਨ ਲਈ ਵਿਵਹਾਰਕਤਾ ਗੈਪ ਫੰਡਿੰਗ ਪ੍ਰਦਾਨ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਵਣਜ ਅਤੇ ਉਦਯੋਗ, ਪੇਡਾ, ਪੀਏਯੂ, ਬਿਜਲੀ ਵਿਭਾਗ ਅਤੇ ਪ੍ਰਦੂਸ਼ਣ ਬੋਰਡ ਨਾਲ ਸਬੰਧਿਤ ਕੁਝ ਮੁੱਦੇ ਅਤੇ ਸਮੱਸਿਆਵਾਂ ਚੁੱਕੀਆਂ। ਮੁੱਕ ਸਕੱਤਰ ਨੇ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ ਹਨ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇ ਕਿਸੇ ਉਦਯੋਗਪਤੀ ਨੂੰ ਵੱਖ-ਵੱਖ ਵਿਭਾਗਾਂ ਤੋਂ ਕਲੀਅਰੈਂਸ ਅਤੇ ਐਨਓਸੀ ਲੈਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੀ ਸਿੰਗਲ ਵਿੰਡੋ ਰਾਹੀਂ ਜਲਦ ਕਲੀਅਰੈਂਸ/ਪ੍ਰਵਾਨਗੀਆਂ ਲਈ ਪ੍ਰਮੁੱਖ ਸਕੱਤਰ, ਵਣਜ ਅਤੇ ਉਦਯੋਗ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *