ਮਾਨ ਸਰਕਾਰ ਨੇ ਟਰਾਂਸਪੋਰਟਰਾਂ ਨੂੰ ਦਿੱਤੀ ਰਾਹਤ

ਪੰਜਾਬ ਸਰਕਾਰ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੰਦਿਆਂ ਨਵਾਂ ਫ਼ੈਸਲਾ ਲਿਆ ਹੈ। ਉਹਨਾਂ ਐਲਾਨ ਕੀਤਾ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜ਼ੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ। 25 ਤੋਂ 24 ਜੁਲਾਈ ਤੱਕ ਟਰਾਂਸਪੋਰਟਰ ਟੈਕਸ ਭਰ ਸਕਦੇ ਹਨ।
ਉਹਨਾਂ ਨੇ ਇਸ ਸਬੰਧੀ ਟਵੀਟ ਕੀਤਾ ਕਿ, ਆਪਣੇ ਟਰਾਂਸਪੋਰਟ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ। ਕੋਰੋਨਾ ਵਾਇਰਸ ਕਾਰਨ ਜਿਹੜੇ ਟਰਾਂਸਪੋਰਟ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ। ਉਹਨਾਂ ਲਿਖਿਆ ਕਿ, ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਵੇਰ ਤੋਂ ਖ਼ਬਰ ਆਈ ਸੀ ਕਿ ਪੰਜਾਬ ਸਰਕਾਰ ਟਰਾਂਸਪੋਰਟਰਾਂ ਲਈ ਕੋਈ ਨਵਾਂ ਫ਼ੈਸਲਾ ਲੈਣ ਜਾ ਰਹੀ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਸਿੰਘ ਕੰਗ ਨੇ ਦਿੱਤੀ ਸੀ। ਉਹਨਾਂ ਨੇ ਆਪਣੇ ਫੇਸਬੁੱਕ ਤੇ ਲਿਖਿਆ ਕਿ, ਪੰਜਾਬ ਦੇ ਟਰਾਂਸਪੋਰਟਰਾਂ ਲਈ ਸੀਐਮ ਸਰਦਾਰ ਭਗਵੰਤ ਮਾਨ ਅੱਜ ਲੈਣਗੇ ਅਹਿਮ ਫ਼ੈਸਲਾ। ਹੁਣ ਆਪਣਾ ਵਾਅਦਾ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ।
