ਮਾਨ ਸਰਕਾਰ ਨੇ ਪੰਜਾਬ ਦੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਕੀਤਾ ਸਨਮਾਨਿਤ

 ਮਾਨ ਸਰਕਾਰ ਨੇ ਪੰਜਾਬ ਦੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਕੀਤਾ ਸਨਮਾਨਿਤ

ਪੰਜਾਬ ਸਰਕਾਰ ਨੇ ਕਾਮਨਵੈਲਥ ਖੇਡਾਂ 2022 ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਵਿਸ਼ੇਸ਼ ਸਮਾਗਮ ਰੱਖਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਨਗਦ ਇਨਾਮਾਂ ਨਾਲ ਇਹਨਾਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ, “ਪੰਜਾਬ ਸਰਕਾਰ ਖਿਡਾਰੀਆਂ ਨੂੰ ਪਿੱਛੇ ਨਹੀਂ ਰਹਿਣ ਦੇਵੇਗੀ। ਖੇਡਾਂ ਦਾ ਹਰ ਮਾਹੌਲ ਤਿਆਰ ਕੀਤਾ ਜਾਵੇਗਾ। ਦੇਸ਼ ਵਿੱਚ ਖੇਡ ਸਹੂਲਤਾਂ ਨਾ ਹੋਣ ਦਾ ਵੀ ਮੁੱਖ ਮੰਤਰੀ ਨੇ ਜ਼ਿਕਰ ਕੀਤਾ ਹੈ।”

ਸੀਐਮ ਮਾਨ ਨੇ ਕਿਹਾ ਕਿ, “ਦੇਸ਼ ਵਿੱਚ ਖੇਡ ਕਲਚਰ ਪੈਦਾ ਕਰਨ ਦੀ ਜ਼ਰੂਰਤ ਹੈ। ਪਿਛਲੀਆਂ ਸਰਕਾਰਾਂ ਨੇ ਐਲਾਨ ਤਾਂ ਬਹੁਤ ਕੀਤੇ ਪਰ ਸਹੂਲਤਾਂ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਮਾਨ ਸਰਕਾਰ ਇਸ ਦੀ ਪੂਰੀ ਕੋਸ਼ਿਸ਼ ਕਰੇਗੀ।” ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ, “ਕੋਈ ਸਮਾਂ ਸੀ ਪੰਜਾਬ ਭਾਰਤ ਵਿੱਚੋਂ ਪਹਿਲੇ ਨੰਬਰ ਤੇ ਸੀ ਤੇ ਹੁਣ ਵੀ ਪੰਜਾਬ ਨੂੰ ਨੰਬਰ ਇੱਕ ਤੇ ਲਿਆਂਦਾ ਜਾਵੇਗਾ ਜਿਸ ਲਈ ਖੇਡ ਬਜਟ ਵਿੱਚ ਵਾਧਾ ਕੀਤਾ ਗਿਆ ਹੈ। ਸਪੋਰਟਸ ਨੀਤੀ ਮੁਤਾਬਕ ਕੈਸ਼ ਐਵਾਰਡ ਖਿਡਾਰੀਆਂ ਨੂੰ ਦਿੱਤਾ ਜਾਵੇਗਾ।

ਕੁੱਲ 23 ਖਿਡਾਰੀਆਂ ਨੂੰ ਕੈਸ਼ ਐਵਾਰਡ ਦਿੱਤਾ ਜਾਵੇਗਾ। ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗ਼ਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਕਮ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਬਰਮਿੰਘਮ ਵਿਖੇ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਸੀ ਜਿਹਨਾਂ ਵਿੱਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ।

ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ  ਟੀਮ ਦੀ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਚਾਂਦੀ ਦਾ ਤਮਗਾ ਜਿੱਤਿਆ।

ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸਾ ਲਿਆ ਸੀ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਹੈ।

 

 

Leave a Reply

Your email address will not be published.