ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਕਾਰਨ ਗਈ ਜਾਨ, ਅਗਲੇ ਮਹੀਨੇ ਜਾਣਾ ਸੀ ਇਟਲੀ

 ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਕਾਰਨ ਗਈ ਜਾਨ, ਅਗਲੇ ਮਹੀਨੇ ਜਾਣਾ ਸੀ ਇਟਲੀ

ਨਾਭਾ ਬਲਾਕ ਦੇ ਪਿੰਡ ਮੈਹਸ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਪਿਆਂ ਦੇ ਇਕਲੌਤੇ 18 ਸਾਲਾ ਪੁੱਤ ਦੀ ਨਸ਼ੇ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਮੈਹਸ ਦਾ ਰਹਿਣ ਵਾਲਾ ਗੁਰਬਖਸ਼ੀਸ਼ ਸਿੰਘ ਮਾਪਿਆਂ ਦਾ ਇਕੱਲਾ ਮੁੰਡਾ ਸੀ, ਜਿਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮੁੰਡੇ ਦੇ ਪਿਤਾ ਇਟਲੀ ਰਹਿੰਦੇ ਸਨ ਅਤੇ ਉਹ ਤੇ ਉਸ ਦੀ ਮਾਤਾ ਪੰਜਾਬ ਹੀ ਹਨ।

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਨੇ ਅਗਲੇ ਮਹੀਨੇ ਆਪਣੇ ਪਿਤਾ ਕੋਲ ਇਟਲੀ ਜਾਣਾ ਸੀ। ਉਸ ਦੀ ਮਾਤਾ ਨੇ ਦੱਸਿਆ ਕਿ ਬੀਤੇ ਦੁਸਹਿਰੇ ਵਾਲਾ ਦਿਨ ਸ਼ਾਮ ਨੂੰ ਗੁਰਬਖਸ਼ੀਸ਼ ਇਹ ਕਹਿ ਕੇ ਉਹਨਾਂ ਕੋਲੋਂ 500 ਰੁਪਏ ਲੈ ਕੇ, ਦੁਸਹਿਰਾ ਦੇਖਣ ਜਾ ਰਿਹਾ ਹੈ ਪਰ ਕੁਝ ਦੇਰ ਬਾਅਦ ਕਿਸੇ ਵਿਅਕਤੀ ਘਰ ਆ ਕੇ ਦੱਸਦਾ ਹੈ ਕਿ ਉਹਨਾਂ ਦਾ ਮੁੰਡਾ ਪਿੰਡ ਦੇ ਹੀ ਕਰੀਬ ਗੱਡੀ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੋਇਆ ਹੈ।

ਪੁੱਤ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਮਾਂ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ 50 ਦੇ ਕਰੀਬ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਪਰ ਸਰਕਾਰ ਵੱਲੋਂ ਕੁਝ ਵੀ ਨਹੀਂ ਕੀਤਾ ਜਾ ਰਿਹਾ।

Leave a Reply

Your email address will not be published.