News

ਮਾਸਕ ਨਾ ਲਾਉਣ ਵਾਲਿਆਂ ਦੀ ਪੁਲਿਸ ਨੇ ਲਿਆਂਦੀ ਅਕਲ ਟਿਕਾਣੇ

ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਖ਼ਤਾਈ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਜੇ ਕੋਈ ਵੀ ਮਾਸਕ ਤੋਂ ਬਿਨਾਂ ਘੁੰਮਦਾ ਹੈ ਕਿ ਤਾਂ ਉਸ ਨੂੰ ਹਸਪਤਾਲ ਲਿਜਾਇਆ ਜਾਵੇ ਤੇ ਉਸ ਦਾ ਕੋਰੋਨਾ ਟੈਸਟ ਕਰਵਾਇਆ ਜਾਵੇ।

Policeman on Coronavirus lockdown duty attacked with stones in Indore; 5  arrested

ਇਸ ਦੌਰਾਨ ਸੂਬੇ ਵਿੱਚ ਦੇ ਮੁੜ ਉਭਾਰ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ।

ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫਤ ਫੇਸ ਮਾਸਕ ਵੰਡੇ। ਇਹ ਕਦਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਫੇਸ ਮਾਸਕ ਲਗਾਉਣ ਸਬੰਧੀ ਦਿੱਤੇ ਆਦੇਸ਼ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ। ਹੋਰ ਤੇ ਹੋਰ ਸਰਕਾਰ ਨੇ ਸਿੱਖਿਅਕ ਅਦਾਰਿਆਂ ਨੂੰ ਲੈ ਕੇ ਹੁਕਮ ਦਿੱਤੇ ਹਨ ਕਿ ਸੂਬੇ ਵਿੱਚ ਜਿੰਨੇ ਵੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਹਨ ਸਾਰੇ ਫਿਲਹਾਲ ਲਈ ਬੰਦ ਕਰ ਦਿੱਤੇ ਜਾਣ।

ਉੱਥੇ ਹੀ ਪੰਜਵੀਂ ਅਤੇ 8ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਵੀਂ ਜਮਾਤ ਦਾ 22 ਮਾਰਚ ਨੂੰ ਗਣਿਤ ਅਤੇ 23 ਮਾਰਚ ਨੂੰ ਸਵਾਗਤ ਜ਼ਿੰਦਗੀ ਦੀ ਪ੍ਰੀਖਿਆ ਹੋਣ ਵਾਲੀ ਸੀ ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਠਵੀਂ ਬੋਰਡ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ।

ਹੁਣ ਇਹਨਾਂ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਕਾਂ ਦੀ ਜਾਣਕਾਰੀ ਬੋਰਡ ਦੀ ਵੈਬਸਾਇਟ pseb.ac.in ’ਤੇ ਉਪਲੱਬਧ ਕਰਵਾ ਦਿੱਤੀ ਜਾਏਗੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਹਨ।

Click to comment

Leave a Reply

Your email address will not be published. Required fields are marked *

Most Popular

To Top