News

ਮਾਸਕ ਪਾਉਣਾ ਲਾਜ਼ਮੀ, ਜੇ ਨਾ ਪਾਇਆ ਮਾਸਕ ਤਾਂ ਲੱਗੇਗਾ 500 ਰੁਪਏ ਜ਼ੁਰਮਾਨਾ

ਦਿੱਲੀ ਵਿੱਚ ਇੱਕ ਵਾਰ ਫਿਰ ਮਾਸਕ ਨਾ ਪਾਉਣ ‘ਤੇ ਜੁਰਮਾਨੇ ਦਾ ਨਿਯਮ ਵਾਪਸ ਆ ਗਿਆ ਹੈ। ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਦੱਸ ਦਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 16299 ਨਵੇਂ ਮਰੀਜ਼ ਪਾਏ ਗਏ ਹਨ, ਜਦਕਿ 19431 ਲੋਕ ਕੋਰੋਨਾ ਇਨਫੈਕਸ਼ਨ ਤੋਂ ਠੀਕ ਹੋ ਚੁੱਕੇ ਹਨ। ਸਿਹਤ ਵਿਭਾਗ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਸਮੇਂ ਭਾਰਤ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 1,25,076 ਦੱਸ ਜਾ ਰਹੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 5,26,879 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਹੁਣ ਤੱਕ ਕੁੱਲ 4,35,55,041 ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਕੋਰੋਨਾ ਤੋਂ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ ਕੁੱਲ 2,072, 946, 593 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ ਦੇ ਅੰਕੜਿਆਂ ਵਿੱਚ, ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 1,28,261 ਦੱਸੀ ਗਈ ਹੈ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 3185 ਮਰੀਜ਼ਾਂ ਦੀ ਕਮੀ ਦਰਜ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top