News

ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤੀ ਚਿਤਾਵਨੀ

ਕਰਨਾਲ ‘ਚ ਮਹਾਂਪੰਚਾਇਤ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਬੀਤੀ ਰਾਤ ਤੋਂ ਲਗਾਤਾਰ ਜਾਰੀ ਹੈ। ਹਾਲਾਂਕਿ 11 ਕਿਸਾਨ ਆਗੂਆਂ ਦੀ ਕਰਨਾਲ ਪ੍ਰਸ਼ਾਸਨ ਨਾਲ 3 ਵਾਰ ਮੀਟਿੰਗ ਵੀ ਹੋਈ ਪਰ ਕੋਈ ਸਹਿਮਤੀ ਨਹੀਂ ਬਣ ਸਕੀ ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਕੇ ਧਰਨਾ ਲਗਾ ਦਿੱਤਾ। ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨ ਮਿੰਨੀ ਸਕੱਤਰੇਤ ਦੇ ਕੋਲ ਧਰਨਾ ਲਾ ਕੇ ਬੈਠ ਗਏ।

Telecom services, including SMS, suspended in Karnal as farmers agitate  outside Mini Secretariat | Haryana News

ਹਾਲਾਂਕਿ ਕਰਨਾਲ ਤੋਂ ਇਲਾਵਾ ਜੀਂਦ ਵਿੱਚ ਬੁੱਧਵਾਰ ਸਵੇਰੇ ਕਿਸਾਨਾਂ ਨੇ ਹਾਈਵੇਅ ਨੂੰ ਖੋਲ੍ਹ ਦਿੱਤਾ। ਜੀਂਦ-ਚੰਡੀਗੜ੍ਹ, ਜੀਂਦ-ਕਰਨਾਲ, ਜੀਂਦ ਦਿੱਲੀ ਹਾਈਵੇਅ ਨੂੰ ਕਿਸਾਨਾਂ ਦੁਆਰਾ ਖੋਲ੍ਹ ਦਿੱਤਾ ਗਿਆ ਹੈ। ਪਹਿਲਾਂ ਇੱਥੇ ਜਾਮ ਲਾਇਆ ਗਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ, “ਜੇ ਕਰਨਾਲ ਤੋਂ ਕੋਈ ਹੁਕਮ ਆਉਂਦਾ ਹੈ ਤਾਂ ਉਹ ਫਿਰ ਰਸਤੇ ਜਾਮ ਕਰ ਦੇਣਗੇ, ਪਰ ਅਜੇ ਆਵਾਜਾਈ ਜਾਰੀ ਹੈ।”

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਇਸ ਸਬੰਧੀ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਉਲੀਕਣਗੀਆਂ। ਰਾਕੇਸ਼ ਟਿਕੈਤ ਨੇ ਦੇਰ ਰਾਤ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲੇਗਾ ਉੱਦੋਂ ਤੱਕ ਕਿਸਾਨ ਰੁਕੇਗਾ ਨਹੀਂ। ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਦੱਸ ਦਈਏ ਕਿ ਕਰਨਾਲ ਵਿੱਚ ਅਗਸਤ ਦੇ ਆਖਰੀ ਦਿਨਾਂ ਵਿੱਚ ਹੋਏ ਲਾਠੀਚਾਰਜ ਖਿਲਾਫ਼ ਕਿਸਾਨਾਂ ਨੇ ਬੁੱਧਵਾਰ ਨੂੰ ਪ੍ਰਦਰਸ਼ਨ ਕੀਤਾ। ਕਿਸਾਨਾਂ ਦੀਆਂ ਮੰਗਾਂ ਸੀ ਕਿ ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਮਿਲੇ, ਪਰਿਵਾਰ ਨੂੰ ਮੁਆਵਜ਼ਾ ਮਿਲੇ। ਨਾਲ ਹੀ ਐਸਡੀਐਮ ਤੇ ਹੱਤਿਆ ਦਾ ਕੇਸ ਚਲਾਇਆ ਜਾਵੇ ਪਰ ਸਰਕਾਰ ਨੇ ਇਸ ਨੂੰ ਮੰਨਣ ਤੋਂ ਇਨਕਾਰ ਕੀਤਾ।

ਕਰਨਾਲ ਦੇ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੇ ਉਦੋਂ ਤੋਂ ਹੀ ਧਰਨਾ ਲਾ ਦਿੱਤਾ। ਇਸ ਦੌਰਾਨ ਕਰਨਾਲ ਪ੍ਰਸ਼ਾਸਨ ਵੱਲੋਂ ਹਾਲਾਂਕਿ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਗਈਆਂ ਪਰ ਇਸ ਦੇ ਬਵਜੂਦ ਵੀ ਕਿਸਾਨਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਆਪਣੀਆਂ ਮੰਗਾਂ ਮਨਵਾਉਣ ਲਈ ਡੱਟੇ ਬੈਠੇ ਹਨ।

Click to comment

Leave a Reply

Your email address will not be published.

Most Popular

To Top