ਮੀਂਹ ਕਾਰਨ ਕਿਸਾਨਾਂ ਦੇ ਸੂਤੇ ਸਾਹ, ਝੋਨੇ ਦੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ

 ਮੀਂਹ ਕਾਰਨ ਕਿਸਾਨਾਂ ਦੇ ਸੂਤੇ ਸਾਹ, ਝੋਨੇ ਦੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ

ਮਾਲਵਾ ਦੇ ਤਪਾ ਖ਼ੇਤਰ ‘ਚ ਰਾਤ ਦੀ ਹੋ ਰਹੀ ਬਰਸਾਤ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਮਾਯੂਸੀ ਛਾਈ ਹੋਈ ਹੈ, ਕਿਉਂਕਿ ਬੀਤੀ ਰਾਤ ਦਾ ਪੈ ਰਿਹਾ ਮੀਂਹ ਝੋਨੇ ਦੀ ਫ਼ਸਲ ਲਈ ਕਾਫੀ ਨੁਕਸਾਨਦਾਇਕ ਹੈ। ਇਸ ਸੰਬੰਧੀ ਸਫ਼ਲ ਕਿਸਾਨਾਂ ਨੇ ਦੱਸਿਆ ਕਿ ਬੀਤੀ ਰਾਤ ਦੀ ਹੋ ਰਹੀ ਕਿਣਮਿਣ ਅਤੇ ਹੁਣ ਪੈ ਰਹੇ ਤੇਜ਼ ਮੀਂਹ ਕਾਰਨ ਝੋਨੇ ਦੀ ਫ਼ਸਲ ਕਾਫੀ ਪ੍ਰਭਾਵਿਤ ਹੋਵੇਗੀ ਕਿਉਂਕਿ ਝੋਨੇ ਦੀ ਫ਼ਸਲ ਨੂੰ ਬੂਰ ਪੈ ਚੁੱਕਾ ਹੈ ਅਤੇ ਇਸ ਬਰਸਾਤ ਕਰਕੇ ਫ਼ਸਲ ਦਾ ਦਾਣਾ ਕਮਜ਼ੋਰ ਰਹਿ ਜਾਵੇਗਾ ਜਿਸ ਕਰਕੇ ਝਾੜ ਤੇ ਕਾਫੀ ਕਮੀ ਆਵੇਗੀ।

Untimely rain delivers a hard blow to farmers

ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੇ ਇਲਾਵਾ ਪੰਜਾਬ ਦੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ ਹੈ। ਪੰਜਾਬ ਦੇ ਰੂਪਨਗਰ, ਸੰਗਰੂਰ, ਬਰਨਾਲਾ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਪਿਆ ਹੈ। ਹੁਣ ਠੰਢ ਮਹਿਸੂਸ ਹੋਣ ਲੱਗੀ ਹੈ।

Leave a Reply

Your email address will not be published.