ਮੀਂਹ ਕਾਰਨ ਸਬਜ਼ੀਆਂ ਦੀ ਕੀਮਤ ਸੱਤਵੇਂ ਅਸਮਾਨ ’ਤੇ, ਫ਼ਸਲਾਂ ਦਾ ਵੀ ਭਾਰੀ ਨੁਕਸਾਨ

 ਮੀਂਹ ਕਾਰਨ ਸਬਜ਼ੀਆਂ ਦੀ ਕੀਮਤ ਸੱਤਵੇਂ ਅਸਮਾਨ ’ਤੇ, ਫ਼ਸਲਾਂ ਦਾ ਵੀ ਭਾਰੀ ਨੁਕਸਾਨ

ਪੰਜਾਬ ਵਿੱਚ ਤੇਜ਼ ਮੀਂਹ ਕਾਰਨ ਸਬਜ਼ੀਆਂ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਇਸ ਦਾ ਅਸਰ ਸਿੱਧਾ ਫ਼ਸਲਾਂ ਅਤੇ ਸਬਜ਼ੀਆਂ ਤੇ ਪਿਆ ਹੈ। ਮੋਗਾ ਵਿੱਚ ਝੋਨੇ ਦੀ ਫ਼ਸਲ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਸਬਜ਼ੀਆਂ ਨੂੰ ਮੀਂਹ ਦੀ ਮਾਰ ਜ਼ਰੂਰ ਪਈ ਹੈ। ਬਰਸਾਤ ਕਾਰਨ ਹਿਮਾਚਲ ਤੋਂ ਸਬਜ਼ੀਆਂ ਘੱਟ ਆ ਰਹੀਆਂ ਹਨ, ਜਿਸ ਕਾਰਨ ਸਬਜ਼ੀਆਂ ਦੇ ਰੇਟ ਵਧ ਗਏ ਹਨ।

14,567 Indian Vegetable Market Stock Photos, Pictures & Royalty-Free Images  - iStock

ਸਬਜ਼ੀਆਂ ਦੇ ਵਧੇ ਭਾਅ ਆਮ ਜਨਤਾ ਲਈ ਭਾਰੀ ਹੋ ਗਏ ਹਨ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵੇਲੇ ਨੂੰ ਆਖਰੀ ਪਾਣੀ ਮਿਲ ਰਿਹਾ ਸੀ। ਪੰਜਾਬ ਵਿੱਚ ਪੈ ਰਹੇ ਬੇਮੌਸਮੀ ਮੀਂਹ ਤੇ ਕਾਰਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਿਆ ਹੈ। ਕਈ ਥਾਵਾਂ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਵਿੱਛ ਗਈ ਹੈ। ਇਸ ਨਾਲ ਝਾੜ ਤੇ ਸਿੱਧਾ ਅਸਰ ਪੈ ਸਕਦਾ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਸਮੁੱਚੇ ਸੂਬੇ ਨੂੰ ਜਲ-ਥਲ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਐਤਵਾਰ ਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਦੋਂ ਕਿ 27 ਤੇ 28 ਸਤੰਬਰ ਨੂੰ ਮੌਸਮ ਖੁਸ਼ਕ ਰਹਿ ਸਕਦਾ ਹੈ। ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਸੂਬੇ ਵਿਚ ਬੱਦਲਾਂ ਦੀ ਗਰਜ ਤੇ ਚਮਕ ਬਣੀ ਰਹੇਗੀ। ਇਸੇ ਤਰ੍ਹਾਂ ਮਾਝੇ ਵਿਚ ਹਲਕੀ ਤੇ ਦੋਆਬੇ ਤੇ ਮਾਲਵੇ ਵਿਚ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ। ਉਧਰ, ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਹੁਣ ਪਛੜਣ ਦਾ ਖ਼ਦਸ਼ਾ ਹੈ।

Leave a Reply

Your email address will not be published.