ਮੀਂਹ ਨਾਲ ਡਿੱਗੀ ਸਕੂਲ ਦੀ ਛੱਤ, ਵੱਡੀ ਗਿਣਤੀ ’ਚ ਵਿਦਿਆਰਥੀ ਜ਼ਖ਼ਮੀ

ਹਰਿਆਣਾ ਦੇ ਸੋਨੀਪਤ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸਕੂਲ ਦੀ ਛੱਤ ਡਿੱਗਣ ਕਾਰਨ ਤਕਰੀਬਨ 25 ਵਿਦਿਆਰਥੀ ਜ਼ਖ਼ਮੀ ਹੋ ਗਏ ਹਨ। ਇਹਨਾਂ ਵਿਦਿਆਰਥੀਆਂ ਨੂੰ ਲੋਕਾਂ ਨੇ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ। ਜ਼ਿਆਦਾ ਗੰਭੀਰ ਵਿਦਿਆਰਥੀਆਂ ਨੂੰ ਪੀਜੀਆਈ ਵਿੱਚ ਰੈਫਰ ਕੀਤਾ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਉੱਥੇ ਹੀ ਕਈ ਬੱਚਿਆਂ ਦੀ ਹਾਲਾਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਸੋਨੀਪਤ ਦੇ ਗਨੌਰ ਖੇਤਰ ਵਿੱਚ ਹੋਇਆ ਹੈ ਜਿੱਥੇ ਪਿੰਡ ਬਾਇ ਰੋਡ ਸਥਿਤ ਇਕ ਸਕੂਲ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਦੋ ਦਰਜਨ ਤੋਂ ਜ਼ਿਆਦਾ ਵਿਦਿਆਰਥੀ ਅਤੇ ਤਿੰਨ ਮਜ਼ਦੂਰ ਵੀ ਜ਼ਖ਼ਮੀ ਹੋਏ ਹਨ। ਗਨੌਰ ਦੇ ਐਸਡੀਐਮ ਸੁਰਿੰਦਰ ਦੂਨ ਨੇ ਦੱਸਿਆ ਕਿ “ਮੀਂਹ ਕਾਰਨ ਜੀਵਨ ਸਕੂਲ ਦੀ ਛੱਤ ਢਹਿ ਢੇਰੀ ਹੋ ਗਈ ਸੀ ਅਤੇ ਬੱਚੇ ਕਲਾਸ ਰੂਮ ਵਿੱਚ ਬੈਠੇ ਸਨ ਅਤੇ ਛੱਤ ਡਿੱਗ ਗਈ ਜਿਸ ਵਿੱਚ ਕਰੀਬ 25 ਤੋਂ 30 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਤੇ ਤਿੰਨ ਮਜ਼ਦੂਰ ਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
ਸਮੁੱਚੇ ਹਾਦਸੇ ਦੀ ਪ੍ਰਬੰਧਕੀ ਜਾਂਚ ਕੀਤੀ ਜਾਵੇਗੀ, ਜਿਸਦੇ ਬਾਅਦ ਜੇਕਰ ਸਕੂਲ ਪ੍ਰਬੰਧਨ ਦੀ ਲਾਪ੍ਰਵਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।”ਮੌਕੇ ਤੇ ਪਹੁੰਚੇ ਲੋਕਾਂ ਨੇ ਜ਼ਖ਼ਮੀ ਵਿਦਿਆਰਥੀਆਂ ਨੂੰ ਸਮੁਦਾਇਕ ਹਸਪਤਾਲ ਵਿੱਚ ਭਰਤੀ ਕਰਵਾਇ ਹੈ, ਉੱਥੇ ਹੀ 5 ਵਿਦਿਆਰਥੀਆਂ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ, ਕਮਰੇ ਦੀ ਛੱਤ ਕਿਵੇਂ ਡਿੱਗੀ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।
