News

ਮੀਂਹ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ, ਅਗਲੇ 48 ਘੰਟੇ ਅਜਿਹਾ ਰਹੇਗਾ ਮੌਸਮ

ਪੰਜਾਬ ਵਿੱਚ ਜੇਠ ਮਹੀਨਾ ਚੱਲ ਰਿਹਾ ਹੈ। ਇਸ ਮਹੀਨੇ ਅੰਤਾਂ ਦੀ ਗਰਮੀ ਪੈਂਦੀ ਹੈ ਪਰ ਇਸ ਵਾਰ ਮੀਂਹ ਨੇ ਜ਼ੋਰ ਫੜ੍ਹਿਆ ਹੋਇਆ ਹੈ। ਹਨੇਰੀ ਬਿਜਲੀ ਦੀਆਂ ਲਿਸ਼ਕਾਂ ਨਾਲ ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਵਰਖਾ ਹੋ ਰਹੀ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਨਾਲ ਨਾਲ ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੌਸਮ ਵਿੱਚ ਬਦਲਾਅ ਆਇਆ ਹੈ।

How Does the Weather Affect Asthma?

ਉੱਥੇ ਹੀ 48 ਘੰਟਿਆਂ ਵਿੱਚ ਮੀਂਹ ਪੈ ਸਕਦਾ ਹੈ। ਜੂਨ ਦੇ ਪਹਿਲੇ ਹਫ਼ਤੇ ਆਮ ਤੌਰ ’ਤੇ ਮੀਂਹ 0.3 ਮਿਲੀਮੀਟਰ ਪੈਂਦਾ ਸੀ। ਜਲੰਧਰ, ਅੰਮ੍ਰਿਤਸਰ, ਪਟਿਆਲਾ, ਨਵਾਂ ਸ਼ਹਿਰ, ਲੁਧਿਆਣਾ, ਮੁਹਾਲੀ ਅਤੇ ਚੰਡੀਗੜ੍ਹ ਸਮੇਤ ਸ਼ੁੱਕਰਵਾਰ ਨੂੰ ਕਈ ਇਲਾਕਿਆਂ ਵਿੱਚ ਦੁਪਹਿਰ 3 ਵਜੇ ਤੱਕ ਮੀਂਹ ਪਿਆ।

ਅੱਜ ਯਾਨੀ 5 ਅਤੇ 6 ਜੂਨ ਨੂੰ ਵੀ ਮੀਂਹ ਪੈਣ ਦੇ ਆਸਾਰ ਹਨ। ਔਸਤਨ ਤਾਪਮਾਨ 28 ਡਿਗਰੀ ਤੇ ਆ ਗਿਆ ਹੈ। ਮੌਸਮ ਵਿੱਚ 7 ਜੂਨ ਤੱਕ ਹਲਚਲ ਰਹੇਗੀ। ਉੱਤਰ ਅਤੇ ਉੱਤਰ ਪੱਛਮੀ ਭਾਰਤ ਦੇ ਕੁੱਝ ਹਿੱਸਿਆਂ ਵਿੱਚ ਅਗਲੇ 2-3 ਦਿਨਾਂ ਦੌਰਾਨ ਮਾਨਸੂਨ ਤੋਂ ਪਹਿਲਾਂ ਦੀ ਵਰਖਾ ਦੀ ਸੰਭਾਵਨਾ ਹੈ।

ਨਵੀਂ ਦਿੱਲੀ ਵਿੱਚ ਆਈਐਮਡੀ ਦੇ ਖੇਤਰੀ ਕੇਂਦਰ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੇ ‘ਯੈਲੋ ਵਾਚ ਓਵਰ’ ਦਾ ਐਲਾਨ ਕੀਤਾ ਹੈ।

Click to comment

Leave a Reply

Your email address will not be published.

Most Popular

To Top