ਮੁਜ਼ੱਫਰਨਗਰ ’ਚ ਕਿਸਾਨਾਂ ਦਾ ਵੱਡਾ ਇਕੱਠ, ਹੋ ਸਕਦੇ ਨੇ ਵੱਡੇ ਐਲਾਨ

ਅੱਜ 5 ਸਤੰਬਰ ਨੂੰ ਕਈ ਸੂਬਿਆਂ ਦੇ ਕਿਸਾਨ ਮੁਜ਼ੱਫਰਨਗਰ ਦੀ ਕਿਸਾਨ ਮਹਾਂਪੰਚਾਇਤ ਵਿੱਚ ਪਹੁੰਚੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਹੈ ਕਿ ਐਤਵਾਰ ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈਣ ਲਈ 15 ਸੂਬਿਆਂ ਦੇ ਹਜ਼ਾਰਾਂ ਕਿਸਾਨਾਂ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।

ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀ ਐਸਕੇਐਮ ਨੇ ਕਿਹਾ ਕਿ ਮਹਾਂਪੰਚਾਇਤ ਇਹ ਸਾਬਤ ਕਰੇਗੀ ਕਿ ਅੰਦੋਲਨ ਨੂੰ ਸਾਰੀਆਂ ਜਾਤਾਂ, ਧਰਮਾਂ, ਸੂਬਿਆਂ, ਵਰਗਾਂ, ਛੋਟੇ ਵਪਾਰੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਹਾਸਲ ਹੈ। ਐਸਕੇਐਮ ਨੇ ਇੱਕ ਬਿਆਨ ਵਿੱਚ ਕਿਹਾ, “5 ਸਤੰਬਰ ਦੀ ਮਹਾਪੰਚਾਇਤ ਯੋਗੀ-ਮੋਦੀ ਸਰਕਾਰ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖੇਤੀ ਅੰਦੋਲਨ ਦੇ ਸਮਰਥਕਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ।”
ਮੁਜ਼ੱਫਰਨਗਰ ਮਹਾਪੰਚਾਇਤ ਪਿਛਲੇ ਨੌਂ ਮਹੀਨਿਆਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੋਵੇਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਲਈ ਭੋਜਨ ਦਾ ਪ੍ਰਬੰਧ ਕਰਨ ਲਈ 500 ਲੰਗਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ‘ਚ ਸੈਂਕੜੇ ਟਰੈਕਟਰ-ਟਰਾਲੀਆਂ ‘ਤੇ ਚੱਲ ਰਹੇ ਮੋਬਾਈਲ ਲੰਗਰ ਸਿਸਟਮ ਵੀ ਸ਼ਾਮਲ ਹਨ। ਮਹਾਪੰਚਾਇਤ ‘ਚ ਹਿੱਸਾ ਲੈਣ ਵਾਲੇ ਕਿਸਾਨਾਂ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ।
ਉਧਰ ਪੰਜਾਬ ਦੀਆਂ ਕੁੱਲ 32 ਕਿਸਾਨ ਯੂਨੀਅਨਾਂ ਨੇ ਸੂਬਾ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਲਈ 8 ਸਤੰਬਰ ਦੀ ਸਮਾਂ ਸੀਮਾ ਦਿੱਤੀ ਹੈ। ਐਸਕੇਐਮ ਨੇ ਕਿਹਾ ਕਿ, “ਜੇ ਕੇਸ ਵਾਪਸ ਨਾ ਲਏ ਗਏ ਤਾਂ ਕਿਸਾਨ 8 ਸਤੰਬਰ ਨੂੰ ਵਿਸ਼ਾਲ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਤਿਆਰ ਕੀਤੀ ਜਾਵੇਗੀ।”