News

ਮੁਲਾਜ਼ਮਾ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ, ਕੀਤੀ ਜ਼ਬਰਦਸਤ ਨਾਅਰੇਬਾਜ਼ੀ

‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਦੇ ਹਲਕੇ ਮੋਰਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 22ਵੇਂ ਦਿਨ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ, ਮਾਣ-ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਸਥਾਨਕ ਰੋਪੜ ਚੌਂਕ ਵਿਖੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਵੱਖ ਵੱਖ ਆਗੂਆਂ ਦੇ ਵੱਲੋਂ  ਸੰਬੋਧਨ ਕਰਦਿਆਂ ਕਿਹਾ ਕਿ, “ਪੰਜਾਬ ਸਰਕਾਰ ਨੇ ਭਾਵੇਂ ਤਨਖ਼ਾਹ ਕਮਿਸ਼ਨ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੁੱਝ ਅੰਸ਼ਕ ਲਾਭ ਦਿੱਤੇ ਹਨ, ਪਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣ-ਭੱਤਾ ਵਰਕਰਾਂ ‘ਤੇ ਘੱਟੋ-ਘੱਟ ਲਾਗੂ ਕਰਨ ਸੰਬੰਧੀ ਸਰਕਾਰ ਲਗਾਤਾਰ ਟਾਲ-ਮਟੋਲ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁਲਾਜ਼ਮ ਆਗੂਆਂ ਨੇ ਆਖਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 13 ਨਵੰਬਰ ਨੂੰ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲੀ ਜਾਵੇਗੀ।

Click to comment

Leave a Reply

Your email address will not be published.

Most Popular

To Top