ਮੁਲਾਜ਼ਮ ਜਥੇਬੰਦੀਆਂ ਨੇ ਘੇਰਿਆ MLA ਭਰਾਜ ਦਾ ਦਫ਼ਤਰ, ਕਹਿੰਦੇ ਮੰਗਾਂ ਕਰੋ ਪੂਰੀਆਂ ਨਹੀਂ ਤਾਂ ਹੋਵੇਗਾ ਤਿੱਖਾ ਸੰਘਰਸ਼

 ਮੁਲਾਜ਼ਮ ਜਥੇਬੰਦੀਆਂ ਨੇ ਘੇਰਿਆ MLA ਭਰਾਜ ਦਾ ਦਫ਼ਤਰ, ਕਹਿੰਦੇ ਮੰਗਾਂ ਕਰੋ ਪੂਰੀਆਂ ਨਹੀਂ ਤਾਂ ਹੋਵੇਗਾ ਤਿੱਖਾ ਸੰਘਰਸ਼

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਲੱਗਦੇ ਧਰਨੇ ਪ੍ਰਦਰਸ਼ਨਾਂ ਦਾ ਪੱਕਾ ਹੱਲ ਕੱਢਣ ਦੀ ਗੱਲ ਕਹੀ ਗਈ ਸੀ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਧਰਨੇ ਪ੍ਰਦਰਸ਼ਨ ਲਗਾਤਾਰ ਲੱਗ ਰਹੇ ਹਨ। ਹੁਣ ਆਪਣੀਆਂ ਮੰਗਾ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਐਮਐਲਏ ਸੰਗਰੂਰ ਨਰਿੰਦਰ ਕੌਰ ਭਰਾਜ ਦੇ ਦਫਤਰ ਦਾ ਘਿਰਾਓ ਕੀਤਾ ਗਿਐ, ਅਤੇ ਪੰਜਾਬ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ ਹੈ।

ਧਰਨਾ ਦੇ ਰਹੇ ਮੁਲਾਜ਼ਮਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਚੋਣ ਪ੍ਰਚਾਰ ਦੌਰਾਨ ਓਹਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਓਹਨਾਂ ਦੀ ਆਵਾਜ਼ ਨਹੀਂ ਸੁਣੀ ਜਾ ਰਹੀ। ਉਹਨਾਂ ਕਿਹਾ ਕਿ ਓਹਨਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰ ਵੱਲੋਂ ਸਰਕਾਰ ਬਣੀ ਨੂੰ ਸਿਰਫ਼ 6 ਮਹੀਨੇ ਦਾ ਸਮਾਂ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਸਾਰੇ ਮੁਲਾਜਮਾਂ ਵੱਲੋਂ ਇੱਕ ਉਮੀਦ ਨਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ। ਪਰ ਹੁਣ ਮੁੱਖ ਮੰਤਰੀ ਓਹਨਾਂ ਦੀਆਂ ਉਮੀਦਾਂ ਤੇ ਖਰਾ ਨਹੀਂ ਉੱਤਰ ਰਹੇ, ਮੁਲਾਜ਼ਮਾਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਨਾਲ ਮੁਲਾਜ਼ਮ ਵਰਗ ਖਫਾ ਨਜ਼ਰ ਆ ਰਿਹਾ ਅਤੇ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਸਰਕਾਰ ਨੂੰ ਦਿੱਤੀ ਗਈ ਹੈ।

Leave a Reply

Your email address will not be published.