Punjab

ਮੁਸਲਿਮ ਭਾਈਚਾਰੇ ਨੇ ਧਰਨੇ ’ਤੇ ਬੈਠੇ ਕਿਸਾਨਾਂ ਲਈ ਕੀਤੀ ਲੰਗਰ ਦੀ ਸੇਵਾ

ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਅਪਣੇ ਧਰਨੇ ਲਗਾਏ ਹੋਏ ਹਨ। ਇਸ ਦੌਰਾਨ ਧਰਨਿਆਂ ਤੇ ਬੈਠੇ ਕਿਸਾਨਾਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰ ਲਗਾਏ ਜਾ ਰਹੇ ਹਨ। ਸੰਘਰਸ਼ ਲਈ ਡਟੇ ਕਿਸਾਨਾਂ ਲਈ ਖਾਣ-ਪੀਣ ਦਾ ਪ੍ਰਬੰਧ ਕਰਨ ਲਈ ਮੁਸਲਿਮ ਭਾਈ ਚਾਰਾ ਵੀ ਅੱਗੇ ਆਇਆ ਹੈ।

ਭਾਈਚਾਰੇ ਵੱਲੋਂ ਪੰਜਾਬ ਵਿੱਚ ਕਈ ਥਾਂਵਾਂ ਤੇ ਲੰਗ ਲਗਾਏ ਗਏ ਹਨ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨ ਵਿਰੋਧ ਵਿੱਚ ਬੈਠੇ ਹਨ। ਇਸ ਸਮੇਂ ਦੌਰਾਨ ਸਿੱਖ ਅਤੇ ਮੁਸਲਿਮ ਭਰਾ ਆਪਸ ਵਿੱਚ ਭੋਜਨ ਸਾਂਝਾ ਕਰ ਰਹੇ ਹਨ।

ਇਹ ਵੀ ਪੜ੍ਹੋ: ਕਿਸਾਨ ਪਰੇਸ਼ਾਨ, MSP ਤੋਂ 1000 ਰੁਪਏ ਘਟ ਰੇਟ ’ਤੇ ਹੋ ਰਹੀ ਹੈ ਨਰਮੇ ਦੀ ਖਰੀਦ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ: ਪਿੰਡਾਂ ਦੀਆਂ ਪੰਚਾਇਤਾਂ ਦੀ ਨਵੀਂ ਵਿਓਂਤਬੰਦੀ, ਵੀਟੋ ਦਾ ਹੋਵੇਗਾ ਇਸਤੇਮਾਲ

ਹਾਲਾਂਕਿ  ਸਰਕਾਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਕਿਸਾਨਾਂ ਨੂੰ ਭੜਕਾ ਰਹੀ ਹੈ। ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਟਰੈਕਟਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।  

Click to comment

Leave a Reply

Your email address will not be published. Required fields are marked *

Most Popular

To Top