News

ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਲੈ ਕੇ ਸੀਐਮ ਮਾਨ ਦਾ ਵੱਡਾ ਐਕਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂਕੇ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਿਟੀ ਆਫ ਇੰਡੀਆਂ ਨਾਲ ਤੁਰੰਤ ਗੱਠਜੋੜ ਕਰਨ ਦੇ ਹੁਕਮ ਦਿੱਤੇ ਹਨ।

ਇਸ ਸਮੇਂ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਾਈ ਅਤੇ ਸ਼ਾਰਜਾਹ ਲਈ ਸਿਰਫ ਦੋ ਅੰਤਰਰਾਸ਼ਟਰੀ ਉਡਾਣਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀ ਆਬਾਦੀ ਦਾ ਵੱਡਾ ਹਿੱਸਾ ਕੈਨੇਡਾ, ਅਮਰੀਕਾ, ਯੂਕੇ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਵੱਸਦਾ ਹੈ, ਇਸ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਹੋਵੇਗਾ।

ਪੰਜਾਬ ਵਿੱਚ ਐਗਰੋ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਤੁਰੰਤ ਸ਼ੁਰੂ ਕਰਨ ਲਈ ਵੀ ਕਿਹਾ ਗਿਆ ਤਾਂ ਜੋ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਇਸ ਕਿਸਾਨ ਹਿਤੈਸ਼ੀ ਪਹਿਲਕਦਮੀ ਰਾਹੀਂ ਆਮ ਤੌਰ ਤੇ ਦੁਨੀਆ ਭਰ ਵਿੱਚ ਖੁਰਾਕੀ ਵਸਤਾਂ ਦੀ ਬਰਾਮਦ ਨੂੰ ਲੋੜੀਂਦਾ ਹੁਲਾਰਾ ਦੇਣ ਅਤੇ ਖਾਸ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਕਈ ਗੁਣਾ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੁਹਾਲੀ ਰੱਖਣ ਲਈ ਵਿਆਪਕ ਸਹਿਮਤੀ ਬਣਾਉਣ ਲਈ ਵਿਭਾਗ ਨੂੰ ਤੁਰੰਤ ਹਰਿਆਣਾ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਮੀਟਿੰਗ ਬੁਲਾਉਣ ਲਈ ਕਿਹਾ।

Click to comment

Leave a Reply

Your email address will not be published.

Most Popular

To Top