ਮੁਹਾਲੀ ਬਲਾਸਟ ਤੇ ਮੁੱਖ ਮੰਤਰੀ ਦਾ ਬਿਆਨ, ਕਈ ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਨੇ
By
Posted on

ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਹਾਲੀ ਘਟਨਾ ਵਿਚ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਦਾ ਕਹਿਣਾ ਸੀ ਕਿ ਸ਼ਾਮ ਤੱਕ ਹੋਰ ਜਾਣਕਾਰੀ ਤੁਹਾਡੇ ਸਾਹਮਣੇ ਲਿਆਂਦੀ ਜਾਵੇਗੀ।
ਉਨ੍ਹਾਂ ਸਾਫ਼ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਐੱਨ. ਆਈ. ਏ. ਦੀ ਟੀਮ ਵਲੋਂ ਵੀ ਜਾਂਚ ਪੜਤਾਲ ਕੀਤੀ ਜਾਵੇਗੀ, ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ।
