ਮੁਹਾਲੀ ਵਾਸੀਆਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ 22 ਕਲੀਨਿਕਾਂ ਦੀ ਲਿਸਟ ਕੀਤੀ ਜਾਰੀ

 ਮੁਹਾਲੀ ਵਾਸੀਆਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ 22 ਕਲੀਨਿਕਾਂ ਦੀ ਲਿਸਟ ਕੀਤੀ ਜਾਰੀ

ਮਾਨ ਸਰਕਾਰ ਵੱਲੋਂ ਮੋਹਾਲੀ ਜ਼ਿਲ੍ਹੇ ਵਿੱਚ 22 ਹੋਰ ਨਵੇਂ ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹੇ ਜਾਣਗੇ। ਮਿਲੀ ਜਾਣਕਾਰੀ ਮੁਤਾਬਕ ਮੁਹਾਲੀ ਦੇ ਫੇਜ਼-1, ਫੇਜ਼-3ਬੀ-1, ਫੇਜ਼-7, ਫੇਜ਼-9, ਫੇਜ਼-11, ਲਾਂਡਰਾਂ, ਪਾਪੜੀ, ਮਜਾਤ, ਚੰਦੋ, ਬੂਥਗੜ੍ਹ, ਪਲਹੇੜੀ, ਖ਼ਿਜ਼ਰਾਬਾਦ, ਪੰਡਵਾਲਾ, ਖਿਜ਼ਰਗੜ੍ਹ, ਬਸੌਲੀ, ਮੁੱਲਾਂਪੁਰ ਗਰੀਬਦਾਸ, ਸਹੌੜਾ, ਘੜੂੰਆਂ, ਮੁੰਡੀ ਖਰੜ, ਬਲਟਾਣਾ, ਪ੍ਰੀਤ ਕਲੋਨੀ ਜ਼ੀਰਕਪੁਰ ਤੇ ਨਵਾਂ ਗਾਉਂ ਵਿੱਚ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ।

Aam Aadmi Clinics: Opposition Calls Mann Govt's Delhi-Like Healthcare Plan  Unfit for Punjab

ਇੱਥੇ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਥਾਵਾਂ ’ਤੇ 41 ਟੈਸਟ ਮੁਫ਼ਤ ਕੀਤੇ ਜਾਣਗੇ ਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਇਹਨਾਂ ਨਵੇਂ ਸਥਾਪਤ ਕੀਤੇ ਜਾਣ ਵਾਲੇ ਕਲੀਨਿਕਾਂ ਸਬੰਧੀ ਅਗਾਊਂ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਹਤ ਵਿਭਾਗ, ਪੀਡਬਲਊਡੀ ਅਤੇ ਸਥਾਨਕ ਸਰਕਾਰਾਂ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Leave a Reply

Your email address will not be published. Required fields are marked *