ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਆਲ ਪਾਰਟੀ ਮੀਟਿੰਗ ਦਾ AAP ਨੇ ਕੀਤਾ ਬਾਈਕਾਟ
By
Posted on

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਹੈ। ਆਪ ਦਾ ਇਲਜ਼ਾਮ ਮੀਟਿੰਗ ਵਿੱਚ ਰੱਖੇ ਦੋ ਪ੍ਰਸਤਾਵਾਂ ਵਿੱਚ ਬਦਲਾਅ ਕਰਨ ਨੂੰ ਕਿਹਾ ਗਿਆ। ਕੈਪਟਨ ਇਸ ਨੂੰ ਮੰਨਣ ਲਈ ਤਿਆਰ ਨਹੀਂ ਹੋਏ।

ਇਸ ਲਈ ਕਿਸਾਨ ਅੰਦੋਲਨ ਤੇ ਬੁਲਾਈ ਗਈ ਬੈਠਕ ਵਿੱਚੋਂ ਆਪ ਬਾਹਰ ਆ ਗਈ। ਸੰਸਦ ਮੈਂਬਰ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ। ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ‘ਤੇ ਤੰਜ ਕੱਸਦਿਆਂ ਕਿਹਾ ਕਿ ਉਹਨਾਂ ਨੂੰ ਕਿਸਾਨਾਂ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠਣਾ ਚਾਹੀਦਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਵੱਲੋਂ ਮੀਟਿੰਗ ਦੌਰਾਨ ਕੈਪਟਨ ਨੂੰ ਹੈਲਪ ਡੈਸਕਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ। ਭਗਵੰਤ ਮਾਨ ਨੇ ਕੈਪਟਨ ਨੂੰ ਕਿਹਾ ਕਿ ਉਹਨਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤਾ ਗਈ। ਇਸ ਦੌਰਾਨ ਮਾਨ ਵੱਲੋਂ ਸਾਰਿਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਕਿਸਾਨਾਂ ਦੀ ਹਮਾਇਤ ਕਰਨ ਦੀ ਗੱਲ ਆਖੀ ਗਈ।
