News

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਆਉਣਗੇ ਜਲੰਧਰ, ਨਾਲ ਹੀ ਜਾਣਗੇ ਸੇਖਵਾਂ

 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਜਲੰਧਰ ਦੇਵੀ ਤਲਾਬ ਮੰਦਿਰ ਪਹੁੰਚ ਰਹੇ ਹਨ, ਇਸ ਦੇ ਨਾਲ ਹੀ ਉਹ ਸੇਖਵਾਂ ਪਿੰਡ ਵੀ ਜਾਣਗੇ। ਇਸ ਦੀ ਜਾਣਕਾਰੀ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਦਿੱਤੀ ਹੈ। ਪਿਛਲੇ ਦਿਨੀਂ ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਦਾ ਦਿਹਾਂਤ ਹੋ ਗਿਆ ਸੀ।

ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ 12 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਪਹੁੰਚ ਰਹੇ ਹਨ। ਇਹ ਜਾਣਕਾਰੀ ਜਥੇ. ਸੇਖਵਾਂ ਦੇ ਸਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਦਿੱਤੀ। ਦੱਸ ਦਈਏ ਕਿ ਪਿਛਲੇ ਦਿਨੀਂ ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਚੰਡੀਗੜ੍ਹ ਦੇ ਇੱਕ ਨਿਜੀ ਹਸਪਤਾਲ ਵਿਚ ਅੰਤਮ ਸਾਹ ਲਏ। ਉਹ 71 ਸਾਲਾਂ ਦੇ ਸਨ। ਜੱਥੇਦਾਰ ਸੇਵਾ ਸਿੰਘ ਸੇਖਵਾਂ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਦੱਸਣਯੋਗ ਹੈ ਕਿ ਬੀਤੇ ਅਗੱਸਤ ਮਹੀਨੇ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)  ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਸੇਵਾ ਸਿੰਘ ਸੇਖਵਾਂ, ਜੋ ਕਾਫ਼ੀ ਸਮੇਂ ਤੋਂ ਬਿਮਾਰ ਸਨ। ਜਥੇਦਾਰ ਸੇਖਵਾਂ 1997 ਤੋਂ 2002 ਤੱਕ ਪ੍ਰਕਾਸ਼ ਸਿੰਘ ਬਾਦਲ ਕੈਬਨਿਟ ਵਿੱਚ ਮਾਲ, ਮੁੜ ਵਸੇਬਾ ਅਤੇ ਲੋਕ ਸੰਪਰਕ ਮੰਤਰੀ ਰਹੇ ਅਤੇ ਇਸ ਤੋਂ ਇਲਾਵਾ ਉਹ 2009 ਤੋਂ 2012 ਤੱਕ ਬਾਦਲ ਮੰਤਰੀ ਮੰਡਲ ਵਿੱਚ ਸਿੱਖਿਆ ਮੰਤਰੀ ਵੀ ਰਹੇ।

Click to comment

Leave a Reply

Your email address will not be published.

Most Popular

To Top