News

ਮੁੱਖ ਮੰਤਰੀ ਅੱਜ ‘ਡੇਰਾ ਸੱਚਖੰਡ ਬੱਲਾਂ’ ਵਿਖੇ ਹੋਣਗੇ ਨਤਮਸਤਕ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨਗੇ। ਚਰਨਜੀਤ ਸਿੰਘ ਚੰਨੀ ਵੱਲੋਂ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ-ਮਹਾਂਪੁਰਸ਼ਾਂ ਵੱਲੋਂ ਆਸ਼ੀਰਵਾਦ ਲਿਆ ਜਾਵੇਗਾ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੀਐਮ ਦੀ ਆਮਦ ਨੂੰ ਵੇਖਦੇ ਹੋਏ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ।

new chief minister charanjit singh channi at golden temple

ਪੁਲਿਸ ਵੱਲੋਂ ਨੈਸ਼ਨਲ ਹਾਈਵੇਅ ਤੋਂ ਲੈ ਕੇ ਡੇਰਾ ਬੱਲਾਂ ਤੱਕ ਰੂਟ ਲਾ ਦਿੱਤਾ ਗਿਆ। ਪੁਲਿਸ ਦੇ ਨਾਲ-ਨਾਲ ਡੇਰੇ ਦੇ ਪ੍ਰਬੰਧਕਾਂ ਵੱਲੋਂ ਵੀ ਸੁਰੱਖਿਆ ਦਾ ਧਿਆਨ ਰੱਖਿਆ ਜਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਪਿਛਲੀ ਵਾਰ ਜਦੋਂ ਨਵਜੋਤ ਸਿੰਘ ਸਿੱਧੂ ਦੇ ਨਾਲ ਡੇਰਾ ਬੱਲਾਂ ਪਹੁੰਚੇ ਸਨ ਤਾਂ ਉਦੋਂ ਵਾਅਦਾ ਕੀਤਾ ਗਿਆ ਸੀ ਕਿ ਡੇਰੇ ਨਾਲ ਲੱਗਦੀ ਸੌ ਏਕੜ ਜ਼ਮੀਨ ਪੰਜਾਬ ਸਰਕਾਰ ਖਰੀਦ ਕੇ ਦੇਵੇਗੀ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਮਗਰੋਂ ਚਰਨਜੀਤ ਚੰਨੀ ਉਪ ਮੁੱਖ ਮੰਤਰੀਆਂ, ਨਵਜੋਤ ਸਿੱਧੂ ਤੇ ਵਿਧਾਇਕਾਂ ਸਣੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਚਰਨਜੀਤ ਚੰਨੀ ਆਪਣੇ ਟੀਮ ਨਾਲ ਤੜਕਸਾਰ ਸ੍ਰੀ ਦਰਬਾਰ ਸਾਹਿਬ ਪਹੁੰਚੇ ਜਿਥੇ ਉਨ੍ਹਾਂ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾਵਾਂ ਦਵਾਉਣ ਦਾ ਦਾਅਵਾ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ, “ਆਪਸੀ ਪ੍ਰੇਮ ਪਿਆਰ ਵਧਾਇਆ ਜਾਵੇਗਾ, ਅਤੇ ਰਾਜ ਧਰਮ ਮੁਤਾਬਕ ਚੱਲੇਗਾ।” ਉਨ੍ਹਾਂ ਕਿਹਾ ਕਿ, “ਬੇਅਦਬੀ ਦੇ ਦੋਸ਼ੀ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ ਅਤੇ ਜਿਸ ਇਨਸਾਫ ਦੀ ਪੰਥ ਮੰਗ ਕਰਦਾ ਆ ਰਿਹਾ ਹੈ ਉਹ ਇਨਸਾਫ ਪੰਥ ਨੂੰ ਜ਼ਰੂਰ ਦਿੱਤਾ ਜਾਵੇਗਾ।” ਇਸ ਦੌਰਾਨ ਨਵਜੋਤ ਸਿੱਧੂ ਨੇ ਵੀ ਲੋਕ ਮਸਲਿਆਂ ਦੇ ਹੱਲ ਦਾ ਦਾਅਵਾ ਕੀਤਾ ਹੈ।

Click to comment

Leave a Reply

Your email address will not be published.

Most Popular

To Top