News

ਮੁੱਖ ਮੰਤਰੀ ਕੈਪਟਨ ਨੇ ਠੁਕਰਾਈ ਕੇਂਦਰ ਦੀ ਸ਼ਰਤ, ਕਿਹਾ ਸਰਕਾਰ ਬਣਾ ਰਹੀ ਹੈ ਬਹਾਨਾ

ਕੇਂਦਰ ਸਰਕਾਰ ਨੇ ਮਾਲ ਗੱਡੀਆਂ ਚਲਾਉਣ ਲਈ ਸ਼ਰਤ ਰੱਖੀ ਹੈ ਕਿ ਜੇ ਯਾਤਰੀ ਗੱਡੀਆਂ ਚੱਲਣਗੀਆਂ ਤਾਂ ਹੀ ਮਾਲ ਗੱਡੀਆਂ ਵੀ ਚਲਾਈਆਂ ਜਾਣਗੀਆਂ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ ਮਾਲ ਗੱਡੀਆਂ ਦੇ ਨਾਲ ਹੀ ਯਾਤਰੀ ਰੇਲਾਂ ਚਲਾਉਣ ਵਾਲੀ ਸ਼ਰਤ ਠੁਕਰਾ ਦਿੱਤੀ ਹੈ।

ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਘੜਿਆ ਗਿਆ ਨਵਾਂ ਬਹਾਨਾ ਤਰਕਹੀਣ ਹੈ। ਉਹਨਾਂ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫ਼ਰ ਗੱਡੀਆਂ ਨਾਲ ਜੋੜਨਾ ਮਹਿਜ਼ ਬਹਾਨਾ ਹੈ।

ਉਹਨਾਂ ਨੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਜੇ ਇਸੇ ਤਰ੍ਹਾਂ ਜ਼ਰੂਰੀ ਵਸਤਾਂ ਤੋਂ ਵਾਂਝਿਆ ਰੱਖਿਆ ਗਿਆ ਤਾਂ ਹਾਲਾਤ ਗੰਭੀਰ ਬਣ ਜਾਣਗੇ। ਉਹਨਾਂ ਨੇ ਕਿਸਾਨ ਯੂਨੀਅਨਾਂ ਨੂੰ ਰੇਲ ਮਾਰਗਾਂ ਤੋਂ ਮੁਕੰਮਲ ਰੋਕਾਂ ਹਟਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਦਾ ਅੜੀਅਲ ਵਤੀਰਾ, ਜਿਸ ਨੂੰ ਭਾਜਪਾ ਵੀ ਧੜੱਲੇ ਨਾਲ ਥਾਪੜਾ ਦੇ ਰਹੀ ਹੈ, ਮਾਲ ਗੱਡੀਆਂ ਦੇ ਮੁੱਦੇ ਦੀ ਪੇਚੀਦਗੀ ਨੂੰ ਸੁਲਝਾਉਣ ਵਿੱਚ ਇਰਾਦੇ ਦੀ ਘਾਟ ਦਰਸਾਉਂਦਾ ਹੈ।

ਉਨ੍ਹਾਂ ਕਿਹਾ, ‘‘ਕਿਸਾਨਾਂ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟਰੈਕ ਖਾਲੀ ਕਰਨ ਤੇ ਮਾਲ ਗੱਡੀਆਂ ਦੀ ਸੁਰੱਖਿਆ ਲਈ ਨਿੱਜੀ ਤੌਰ ’ਤੇ ਗਾਰੰਟੀ ਦੇਣ ਤੇ ਇੱਥੋਂ ਤੱਕ ਕਿ ਜੀਆਰਪੀ ਰੇਲਵੇ ਦੀ ਸੁਰੱਖਿਆ ਲਈ ਹੋਣ ਦੇ ਬਾਵਜੂਦ ਰੇਲਵੇ ਵੱਲੋਂ ਪੰਜਾਬ ਵਿੱਚ ਰੇਲ ਸੇਵਾਵਾਂ ਮੁਅੱਤਲ ਕਰਨ ਲਈ ਇਕ ਤੋਂ ਇੱਕ ਬਹਾਨਾ ਕਿਉਂ ਘੜਿਆ ਜਾ ਰਿਹਾ ਹੈ?’’

Click to comment

Leave a Reply

Your email address will not be published. Required fields are marked *

Most Popular

To Top