News

ਮੁੱਖ ਮੰਤਰੀ ਕੈਪਟਨ ਨੇ ਮੋਟਰ ਵਹੀਕਲ ਐਕਟ 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਲਿਆ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਕੀਤੇ ਹਨ। ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਫ਼ੈਸਲਾ ਲਿਆ ਹੈ।

ਮੁੱਖ ਮੰਤਰੀ ਕੈਪਟਨ ਨੇ ਟਰਾਂਸਪੋਰਟ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਮੋਟਰ ਵਹੀਕਲ ਐਕਟ ਦੀ ਧਾਰਾ 41 ਅਤੇ ਇਸ ਦੇ ਸੰਦਰਭ ਵਿੱਚ ਧਾਰਾ 217 ਤਹਿਤ ਅਜਿਹੇ ਨੰਬਰਾਂ ਵਾਲੇ ਵਾਹਨ ਮਾਲਕਾਂ ਨੂੰ ਬਦਲਵੇਂ ਯੋਗ ਨੰਬਰ ਜਾਰੀ ਕੀਤੇ ਜਾਣ। ਇਹਨਾਂ ਨੰਬਰਾਂ ਤੇ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਪਹਿਲਾਂ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ।

ਸਰਕਾਰੀ ਬੁਲਾਰੇ ਨੇ ਦਸਿਆ ਕਿ ਵੀਆਈਪੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵਜੋਂ ਲੈਂਦੇ ਸਨ ਅਤੇ ਪੁਰਾਣੇ ਨੰਬਰਾਂ ਦੀ ਵਰਤੋਂ ਸਰਹੱਦੀ ਸੂਬੇ ਪੰਜਾਬ ਵਿੱਚ ਸੁਰੱਖਿਆ ਲਈ ਵੱਡਾ ਖਤਰਾ ਸੀ।

ਅਜਿਹੇ ਕਥਿਤ ਵੀਆਈਪੀ ਨੰਬਰਾਂ ਵਾਲੇ ਵਾਹਨਾਂ ਦੀ ਵਰਤੋਂ ਅਕਸਰ ਹੀ ਗੈਰ ਸਮਾਜੀ ਤੱਤਾਂ ਵੱਲੋਂ ਗੈਰ-ਕਾਨੂੰਨੀ ਕੰਮਾਂ ਲਈ ਕੀਤੀ ਜਾਂਦੀ ਸੀ ਕਿਉਂ ਕਿ ਪੁਲਿਸ ਵੱਲੋਂ ਇਨ੍ਹਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਅਜਿਹੇ ਰਜਿਸਟ੍ਰੇਸ਼ਨ ਨੰਬਰ ਵਰ੍ਹਿਆਂ ਤੋਂ ਕਈ ਵਾਹਨਾਂ ਉਤੇ ਵਰਤੇ ਜਾਂਦੇ ਸਨ।

ਵੀ.ਆਈ.ਪੀਜ਼ ਨੂੰ ਸਹੂਲਤ ਦੇਣ ਵਾਸਤੇ ਪੁਰਾਣਾ ਰਿਕਾਰਡ ਜਾਂ ਤਾਂ ਭਾਲ ਵਿੱਚ ਨਹੀਂ ਆਉਂਦਾ ਸੀ ਜਾਂ ਖਤਮ ਕਰ ਦਿੱਤਾ ਸੀ ਜਿਸ ਨਾਲ ਅਸਲ ਮਾਲਕਾਂ ਦੀ ਪਛਾਣ ਕਰਨ ਵਿੱਚ ਮੁਸ਼ਕਲ ਆਉਂਦੀ ਸੀ।

Click to comment

Leave a Reply

Your email address will not be published. Required fields are marked *

Most Popular

To Top