ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਤੋਂ ਭਰੀ ਨਾਮਜ਼ਦਗੀ
By
Posted on

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1 ਫਰਵਰੀ ਨੂੰ ਸ਼ਹੀਦਾਂ ਦੀ ਧਰਤੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।

ਸੀਐਮ ਚੰਨੀ ਨੇ ਲਿਖਿਆ ਕਿ, ਪਰਮਾਤਮਾ ਦੀ ਮਿਹਰ ਸਦਕਾ ਮੈਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੀ ਚਮਕੌਰ ਸਾਹਿਬ ਹਲਕੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਮੇਰਾ ਇੱਕੋ ਇੱਕ ਉਦੇਸ਼ ਆਪਣੇ ਹਲਕੇ ਦਾ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
