News

ਮੁੱਖ ਮੰਤਰੀ ਚੰਨੀ ਅੱਜ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇੱਕ ਵਾਰ ਫਿਰ ਕੋਈ ਨਵਾਂ ਐਲਾਨ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਇਸ ਪੋਸਟ ਚ ਉਹਨਾਂ ਲਿਖਿਆ, ਇਰਾਦਾ ਪੱਕਾ, ਵਾਅਦਾ ਪੱਕਾ।

ਇਸ ਤੋਂ ਬਾਅਦ ਚਾਰੇ ਪਾਸੇ ਇਹੀ ਚਰਚਾ ਹੈ ਕਿ ਮੁੱਖ ਮੰਤਰੀ ਚੰਨੀ ਅੱਜ ਯਾਨੀ 2 ਦਸੰਬਰ ਨੂੰ ਦੁਪਹਿਰ 3 ਵਜੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਸੂਬਾ ਭਰ ਦੇ ਕਾਰੋਬਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਸਾਲ 2014-15 ਤੋਂ ਲੈ ਕੇ 2017-18 ਤੱਕ ਦੇ ਚਾਰ ਸਾਲਾਂ ਦੇ ਸੀ ਫਾਰਮ ਨਾਲ ਸਬੰਧਤ ਕੇਸਾਂ ਵਿੱਚੋਂ ਲਗਭਗ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਮੁਕਤ ਕਰ ਦਿੱਤਾ ਗਿਆ ਹੈ।

ਇਸ ਕੈਟਾਗਰੀ ਅਧੀਨ ਹਰੇਕ ਸਾਲ ਹੁਣ ਸਿਰਫ 8500 ਦੇ ਲਗਭਗ ਕੇਸਾਂ ਦਾ ਹੀ ਮੁਲਾਂਕਣ ਹੋਵੇਗਾ। ਇਸ ਦੇ ਨਾਲ ਹੀ ਵਪਾਰੀਆਂ ਦੇ ਪੱਖੀ ਫ਼ੈਸਲੇ ਨਾਲ ਸੂਬੇ ਦੇ ਖਜ਼ਾਨੇ ਤੇ 200 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ।

ਇਹ ਫ਼ੈਸਲੇ ਬੁੱਧਵਾਰ ਬਾਅਦ ਦੁਪਹਿਰ ਪੰਜਾਬ ਭਾਵਨ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਮੰਤਰੀ ਮੰਡਲ ਨੇ ਕਿਸੇ ਕੇਸ ਵਿੱਚ ਨਿਰਧਾਰਿਤ ਕੀਤੀ ਗਈ ਵਾਧੂ ਮੰਗ ਦਾ 70 ਫ਼ੀਸਦੀ ਹਿੱਸਾ ਭਰਨ ਤੋਂ ਛੋਟ ਦੇ ਦਿੱਤੀ ਹੈ ਤੇ ਵਪਾਰੀ ਨੂੰ ਹੁਣ ਵਾਧੂ ਮੰਗ ਦਾ 30 ਫ਼ੀਸਦੀ ਦੀ ਜਮ੍ਹਾਂ ਕਰਾਉਣਾ ਹੋਵੇਗਾ।

Click to comment

Leave a Reply

Your email address will not be published.

Most Popular

To Top