News

ਮੁੱਖ ਮੰਤਰੀ ਚੰਨੀ ਦਾ ਆਟੋ ਚਾਲਕਾਂ ਲਈ ਵੱਡਾ ਐਲਾਨ, ਚਲਾਨਾਂ ਦੇ ਜੁਰਮਾਨੇ ਹੋਣਗੇ ਮੁਆਫ਼

ਕਾਂਗਰਸ ਦੀ ਰੈਲੀ ਵਿੱਚ ਸ਼ਾਮਲ ਹੋਣ ਲੁਧਿਆਣਾ ਪੁੱਜੇ ਮੁੱਖ ਮੰਤਰੀ ਚੰਨੀ ਗਿੱਲ ਰੋਡ ਤੇ ਰੁਕੇ, ਜਿੱਥੇ ਆਟੋ ਰਿਕਸ਼ਾ ਯੂਨੀਅਨ ਦੇ ਮੈਂਬਰਾਂ ਨੇ ਉਹਨਾਂ ਨੂੰ ਆਪਣੀਆਂ ਸਮੱਸਿਆਵਾਂ ਗਿਣਵਾਈਆਂ। ਰਿਕਸ਼ਾ ਯੂਨੀਅਨ ਦੇ ਮੈਂਬਰਾਂ ਨੇ ਚਲਾਨ ਕੱਟਣ ਦਾ ਮੁੱਦਾ ਚੁੱਕਿਆ ਜਿਸ ਤਹਿਤ ਭਾਰੀ ਜ਼ੁਰਮਾਨੇ ਦੇਣ ਲਈ ਉਹਨਾਂ ਨੂੰ ਕਰਜ਼ਾ ਚੁੱਕਣਾ ਪੈ ਰਿਹਾ ਹੈ ਅਤੇ ਕਰਜ਼ੇ ਦੀ ਵਾਪਸੀ ਲਈ ਆਟੋ ਵੇਚਣ ਦੀ ਨੌਬਤ ਤੱਕ ਆ ਜਾਂਦੀ ਹੈ।

PunjabKesari

ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚੰਨੀ ਨੇ ਹੁਣ ਤੱਕ ਦੇ ਸਾਰੇ ਚਲਾਨਾਂ ਦੇ ਜ਼ੁਰਮਾਨੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜ਼ੁਰਮਾਨਾ ਦੇਣ ਨਾਲ ਚਲਾਨ ਖ਼ਤਮ ਹੋ ਜਾਵੇਗਾ ਅਤੇ ਬੰਦ ਪਏ ਆਟੋ ਛੁੱਟ ਸਕਦੇ ਹਨ। ਜਿੱਥੋਂ ਤੱਕ ਅੱਗੇ ਤੋਂ ਪੁਲਿਸ ਦੀ ਚੈਕਿੰਗ ਤੋਂ ਬਚਣ ਦਾ ਸਵਾਲ ਹੈ, ਉਸ ਦੇ ਲਈ ਸਰਕਾਰ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ, ਜਿਸ ਦੇ ਚਲਦਿਆਂ ਲਾਇਸੈਂਸ ਲੈਣ ਦੀ ਲੋੜ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ ਅਤੇ ਉਹਨਾਂ ਦੀ ਮੰਗ ਤੇ ਯੋਲੈ ਲਾਈਨ ਲਾਉਣ ਅਤੇ ਸਟੈਂਡ ਲਈ ਜਗ੍ਹਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਦੇ ਆਟੋ ਚਾਲਕਾਂ ਨਾਲ ਮੁਲਾਕਾਤ ਦੌਰਾਨ ਉਹਨਾਂ ਦੀ ਸਿਆਸੀ ਡਿਪਲੋਮੈਸੀ ਵੀ ਦਿਖਾਈ ਦਿੱਤੀ ਕਿਉਂ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵੀ ਸੋਮਵਾਰ ਨੂੰ ਹੀ ਆਟੋ ਚਾਲਕਾਂ ਨਾਲ ਮੀਟਿੰਗ ਕਰਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ।

Click to comment

Leave a Reply

Your email address will not be published.

Most Popular

To Top