ਮੁੱਖ ਮੰਤਰੀ ਚੰਨੀ ਦਾ ਐਲਾਨ, ਕੇਜਰੀਵਾਲ ‘ਤੇ ਮਾਣਹਾਨੀ ਦਾ ਮੁਕੱਦਮਾ ਕਰਨਗੇ ਦਰਜ

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਘਰ ਈਡੀ ਦੀ ਰੇਡ ‘ਤੇ ਸਿਆਸਤ ਗਰਮਾਈ ਹੋਈ ਹੈ।ਵਿਰੋਧੀ ਪਾਰਟੀਆਂ ਲਗਾਤਾਰ ਚਰਨਜੀਤ ਚੰਨੀ ਨੂੰ ਨਿਸ਼ਾਨੇ ‘ਤੇ ਲੈ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਈਡੀ ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚੰਨੀ ‘ਤੇ ਲਗਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ ਜਿਸ ਤੋਂ ਬਾਅਦ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ’ਤੇ ਮਾਣਹਾਨੀ ਦਾ ਮੁੱਕਦਮਾ ਕਰਨ ਦੀ ਗੱਲ ਆਖੀ ਹੈ। ਚਰਨਜੀਤ ਚੰਨੀ ਨੇ ਕਿਹਾ ਈਡੀ ਵੱਲੋਂ ਫੜੇ ਪੈਸਿਆਂ ਦੇ ਨਾਲ ਕੇਜਰੀਵਾਲ ਵੱਲੋਂ ਉਹਨਾਂ ਦੀ ਫੋਟੋ ਪਾ ਕੇ ਸੋਸ਼ਲ ਮੀਡੀਆ ‘ਤੇ ਪਾਈ ਗਈ ਅਤੇ ਉਸਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਲਈ ਹੁਣ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਨ ਲਈ ਪਾਰਟੀ ਕੋਲੋਂ ਇਜਾਜ਼ਤ ਮੰਗੀ ਹੈ ।

ਬੀਤੀ ਦਿਨੀਂ ਕੇਜਰੀਵਾਲ ਵੱਲੋਂ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨੇ ਸਾਧੇ ਗਏ ਕਿ ਮੁੱਖ ਮੰਤਰੀ ਆਮ ਆਦਮੀ ਨਹੀਂ ਸਗੋਂ ਬੇਈਮਾਨ ਆਦਮੀ ਹਨ।ਇਸ ਮੌਕੇ ਉਹਨਾਂ ਈਡੀ ਵੱਲੋਂ ਛਾਪੇਮਾਰੀ ਦੌਰਾਨ ਮਿਲੇ ਕਰੋੜ ਰੁਪਏ ਦੀ ਫੋਟੋ ਵੀ ਸ਼ੇਅਰ ਕੀਤੀ ਜਿਸ ਤੋਂ ਬਾਅਦ ਚਰਨਜੀਤ ਚੰਨੀ ਵੱਲੋਂ ਹੁਣ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਨ ਦੀ ਗੱਲ ਆਖੀ ਹੈ।
