ਮੁੱਖ ਮੰਤਰੀ ਚੰਨੀ ਦਾ ਹਲਕਾ ਭਦੌੜ ਦੇ ਪਿੰਡ ਪੱਖੋਂ ਕਲਾਂ ਵਿਖੇ ਲੋਕਾਂ ਨੇ ਕੀਤਾ ਤਿੱਖਾ ਵਿਰੋਧ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ ਭਦੌੜ ਤੋਂ ਵੀ ਚੋਣ ਲੜਨਗੇ। ਹਲਕਾ ਭਦੌੜ ਵਿਖੇ ਆਪਣੇ ਚੋਣ ਪ੍ਰਚਾਰ ਤੇ ਆਏ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦਾ ਠੇਕਾ ਮੁਲਾਜ਼ਮ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਵਿਰੋਧ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਿਛਲੇ ਦਿਨੀਂ ਈਡੀ ਨੇ ਪੰਜਾਬ ਦੀਆਂ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਗੈਰ ਕਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਈਡੀ ਵੱਲੋਂ ਲੁਧਿਆਣਾ, ਮੋਹਾਲੀ, ਹਰਿਆਣਾ ਤੇ ਪੰਚਕੂਲਾ ਵਿੱਚ ਛਾਪੇਮਾਰੀ ਕੀਤੀ ਸੀ।
ਭੁਪਿੰਦਰ ਨੂੰ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੁਪਿੰਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਈਡੀ ਅੱਜ ਦੁਪਹਿਰ 12 ਵਜੇ ਹਨੀ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰੇਗੀ। ਹਨੀ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਤੋਂ ਬਾਅਦ ਇਨਕਮ ਟੈਕਸ ਵਿਭਾਗ ਨੇ ਆਪਣਾ ਸ਼ਿਕੰਜਾ ਕੱਸਿਆ।
