ਮੁੱਖ ਮੰਤਰੀ ਚੰਨੀ ਦੀਆਂ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਦੀਆਂ ਤਸਵੀਰਾਂ ਵਾਇਰਲ
By
Posted on

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਤੇ ਹੋਰਨਾਂ ਦਾ ਜਥਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ।

ਇਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉੱਚ ਅਧਿਕਾਰੀਆਂ ਵੱਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀਆਂ ਨੂੰ ਗੁਲਦਸਤੇ ਵੀ ਭੇਂਟ ਕੀਤੇ ਗਏ।

ਚਰਨਜੀਤ ਸਿੰਘ ਚੰਨੀ ਦੇ ਨਾਲ ਉਹਨਾਂ ਦੀ ਪਤਨੀ ਤੇ ਹੋਰ ਪਰਿਵਾਰ ਮੈਂਬਰ ਵੀ ਸਨ। ਇਸ ਦੇ ਨਾਲ ਹੀ ਮਨਪ੍ਰੀਤ ਸਿੰਘ ਬਾਦਲ, ਵਿਜੈ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ ਆਦਿ ਹਾਜ਼ਰ ਸਨ।
