ਮੁੱਖ ਮੰਤਰੀ ਚੰਨੀ ਨੇ ਖਰੜ ਦੇ ਪੋਲਿੰਗ ਬੂਥ ’ਤੇ ਵੋਟ ਦਾ ਕੀਤਾ ਇਸਤੇਮਾਲ
By
Posted on

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ।

ਉਹ ਚਮਕੌਰ ਸਾਹਿਬ ਅਤੇ ਭਦੌੜ ਹਲਕਿਆਂ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਉਹਨਾਂ ਟਵੀਟ ਕਰਦਿਆਂ ਲਿਖਿਆ ਕਿ, ਅਕਾਲੀ ਤੇ ਬੀਜੇਪੀ ਦੀ ਭਾਈਵਾਲੀ ਖੁੱਲ੍ਹ ਕੇ ਸਾਹਮਣੇ ਹੈ, ਦੋਵੇਂ ਡੇਰਾ ਸੱਚਾ ਸੌਦਾ ਦਾ ਸਮਰਥਨ ਲੈ ਰਹੇ ਹਨ। ਉਨ੍ਹਾਂ ਨੂੰ ਟੀਮ ਬਣਾਉਣ ਦਿਓ, ਪੰਜਾਬ ਦੇ ਲੋਕ ਇਨ੍ਹਾਂ ਬੇਦਬੀ ਭਾਈਵਾਲਾਂ ਦੇ ਖਿਲਾਫ ਇਕੱਠੇ ਹੋ ਕੇ ਇਨ੍ਹਾਂ ਨੂੰ ਆਪਣੀਆਂ ਵੋਟਾਂ ਨਾਲ ਸਬਕ ਸਿਖਾਉਣਗੇ। ਬਾਰਾਤ ਜਿੰਨੀ ਮਰਜ਼ੀ ਵੱਡੀ ਹੋਵੇ,ਪਿੰਡ ਤੋਂ ਘਟ ਹੀ ਹੁੰਦੀ ਹੈ।
