News

ਮੁੱਖ ਮੰਤਰੀ ਚੰਨੀ ਨੇ ਪਿੰਡ ਮਕੜੌਨਾਂ ਕਲਾਂ ਦੇ ਸਕੂਲ ਦਾ ਕੀਤਾ ਦੌਰਾ, ਕਿਹਾ ‘ਆਪ’ ਲੀਡਰਸ਼ਿਪ ਦਾ ਹਰ ਸ਼ਬਦ ਝੂਠਾ

ਆਪ ਲੀਡਰਸ਼ਿਪ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਨਾਨਕੇ ਪਿੰਡ ਮਕੜੌਨਾਂ ਕਲਾਂ ਦੇ ਸਕੂਲ ਦਾ ਦੌਰਾ ਕੀਤਾ। ਉਹਨਾਂ ਵਿਖਾਇਆ ਕਿ ਇਸ ਸਕੂਲ ਵਿੱਚ ਸਾਰੀਆਂ ਸਹੂਲਤਾਂ ਹੋਣ ਦੇ ਨਾਲ-ਨਾਲ ਇਹ ਸੂਬੇ ਦੇ ਸਰਵੋਤਮ ਸਕੂਲਾਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਦੌਰਾਨ ਉਸ ਸਕੂਲ ਦਾ ਮੁਆਇਨਾ ਕੀਤਾ ਜਿੱਥੋਂ ਆਪ ਲੀਡਰਸ਼ਿਪ ਵੱਲੋਂ ਪੰਜਾਬ ਦੇ ਸਕੂਲਾਂ ਦੀ ਹਾਲਤ ਬਾਰੇ ਝੂਠੀ ਮੁਹਿੰਮ ਚਲਾਈ ਸੀ।

No photo description available.

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਸਕੂਲ ਲਈ ਪਹਿਲਾਂ 50 ਲੱਖ ਰੁਪਏ ਦੇਣ ਤੋਂ ਇਲਾਵਾ 70 ਲੱਖ ਰੁਪਏ ਦੀ ਐਸਟ੍ਰੋਟਰਫ ਵਿਛਾਈ ਜਾ ਰਹੀ ਹੈ। ਉਹਨਾਂ ਕਿਹਾ ਕਿ, ‘ਦਿੱਲੀ ਮਾਡਲ’ ਦੇ ਕਿਸੇ ਵੀ ਸਕੂਲ ਦੇ ਮੁਕਾਬਲੇ ਇਸ ਸਕੂਲ ਵਿੱਚ ਸਭ ਤੋਂ ਵਧੀਆ ਬੁਨਿਆਦੀ ਢਾਂਚਾ, ਕੰਪਿਊਟਰ ਲੈਬ, ਲਾਇਬ੍ਰੇਰੀ, ਐਜੂਸੈਟ ਦੀ ਆਨਲਾਈਨ ਸਹੂਲਤ ਅਤੇ ਆਧੁਨਿਕ ਪ੍ਰੋਜੈਕਟਰ ਰੂਮ ਹਨ।

May be an image of 2 people, people sitting, people standing and indoor

ਮੁੱਖ ਮੰਤਰੀ ਨੇ ਕਿਹਾ ਕਿ, ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਵੀ ਇਸੇ ਸਕੂਲ ਦਾ ਦੌਰਾ ਕੀਤਾ ਗਿਆ ਸੀ, ਜਿਹਨਾਂ ਨੇ ਸਟੋਰ ਰੂਮ ਵਿਖਾ ਕੇ ਸਕੂਲ ਦੀ ਮਾੜੀ ਤਸਵੀਰ ਵਿਖਾਉਣ ਦੀ ਕੋਸ਼ਿਸ਼ ਕੀਤੀ ਸੀ।

ਉਹਨਾਂ ਕਿਹਾ ਕਿ ਸਟੋਰ ਰੂਮ ਵੀ ਬਿਹਤਰ ਹਾਲਤ ਵਿੱਚ ਸੀ ਪਰ ਸਿਸੋਦੀਆ ਨੇ ਆਪਣੇ ਝੂਠ ਨੂੰ ਸਾਬਤ ਕਰਨ ਲਈ ਸਕੂਲ ਖਿਲਾਫ਼ ਕੋਈ ਠੋਸ ਗਲਤੀ ਨਾ ਲੱਭਣ ਤੇ ਕਮਰੇ ਦੀਆਂ ਲਾਈਟਾਂ ਬੰਦ ਕਰਕੇ ਇਹ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ, “ਇਸ ਨਾਲ ‘ਆਪ’ ਦੇ ਸੂਬੇ ਤੋਂ ਬਾਹਰਲੇ ਵਿਅਕਤੀਆਂ ਦੁਆਰਾ ਸੱਤਾ ਹਾਸਲ ਕਰਨ ਦੀ ਲਾਲਸਾ ਵਿੱਚ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਹੁੰਦਾ ਹੈ।”

Click to comment

Leave a Reply

Your email address will not be published.

Most Popular

To Top