News

ਮੁੱਖ ਮੰਤਰੀ ਚੰਨੀ ਨੇ ਸਪੀਕਰ ਰਾਣਾ ਕੇਪੀ ਸਿੰਘ ਦੇ ਮਾਤਾ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਣਾ ਕੇਪੀ ਸਿੰਘ ਦੇ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੇ ਮਾਤਾ ਰਾਜ ਰਾਣੀ (84) ਦਾ ਅੱਜ ਸਵੇਰੇ ਗੰਭੀਰ ਬਿਮਾਰੀ ਕਾਰਨ ਦਿਹਾਂਤ ਹੋ ਗਿਆ।

ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Click to comment

Leave a Reply

Your email address will not be published. Required fields are marked *

Most Popular

To Top