ਮੁੱਖ ਮੰਤਰੀ ਦਾ ਐਲਾਨ, ਪਹਿਲੀ ਵਾਰ 1 ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਆਵੇਗਾ ਜ਼ੀਰੋ

 ਮੁੱਖ ਮੰਤਰੀ ਦਾ ਐਲਾਨ, ਪਹਿਲੀ ਵਾਰ 1 ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਆਵੇਗਾ ਜ਼ੀਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਦੇ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ, ਸੂਬਾ ਸਰਕਾਰ ਦੀ ਲੋਕ ਪੱਖੀ ਪਹੁੰਚ ਸਦਕਾ 1 ਸਤੰਬਰ ਤੋਂ ਸੂਬੇ ਦੇ ਕੁੱਲ 74 ਲੱਖ ਪਰਿਵਾਰਾਂ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਵੇਗਾ। 66 ਕੇ ਵੀ. ਬੁਟਾਰੀ-ਬਿਆਸ ਲਾਈਨ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੇ ਵੱਡੀ ਪਹਿਲਕਦਮੀ ਕਰਿਦਆਂ ਸਮਾਜ ਦੇ ਹਰੇਕ ਵਰਗ ਨੂੰ ਹਰੇਕ ਬਿੱਲ ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ।

ਉਹਨਾਂ ਕਿਹਾ ਕਿ ਇੱਥੇ ਬੇਮਿਸਾਲ ਲੋਕ ਪੱਖੀ ਪਹਿਲਕਦਮੀ ਕਾਰਨ ਸਤੰਬਰ ਦੇ ਮਹੀਨੇ ਵਿੱਚ ਕੁੱਲ 74 ਲੱਖ ਪਰਿਵਾਰਾਂ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਵੇਗਾ। ਉਹਨਾਂ ਕਿਹਾ ਕਿ ਠੰਡ ਦੇ ਮੌਸਮ ਵਿੱਚ ਘਰਾਂ ਵਿੱਚ ਬਿਜਲੀ ਦੀ ਖਪਤ ਵੀ ਘਟ ਜਾਂਦੀ ਹੈ ਜਿਸ ਕਰਕੇ ਨਵੰਬਰ ਤੇ ਦਸੰਬਰ ਦਾ ਜਿਹੜਾ ਬਿੱਲ ਜਨਵਰੀ ਮਹੀਨੇ ਵਿੱਚ ਆਵੇਗਾ, ਉਸ ਨਾਲ ਲਗਭਗ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਲਗਭਗ 90 ਫ਼ੀਸਦੀ ਹੋਵੇਗਾ।

ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਨਿਰਵਿਘਨ ਅਤੇ ਵਾਧੂ ਬਿਜਲੀ ਮਿਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਨਾ ਤਾਂ ਕਿਸਾਨਾਂ ਲਈ ਕੋਈ ਬਿਜਲੀ ਕੱਟ ਲੱਗਾ ਅਤੇ ਨਾ ਹੀ ਆਮ ਲੋਕਾਂ ਲਈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕੁੱਲ 4.40 ਕਰੋੜ ਰੁਪਏ ਖਰਚ ਆਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ 2 ਲੱਖ ਤੋਂ ਵੱਧ ਖਪਤਕਾਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਤੋਂ ਬਿਜਲੀ ਕੱਟਾਂ ਜਾਂ ਓਵਰਲੋਡਿੰਗ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਚਾਰ ਪਾਵਰ ਸਟੇਸ਼ਨ 66 ਕੇ.ਵੀ. ਲਿੱਦੜ, 66 ਕੇ.ਵੀ. ਬਿਆਸ, 66 ਕੇ.ਵੀ. ਬੁਟਾਲਾ ਅਤੇ 66 ਕੇ.ਵੀ. ਸਠਿਆਲਾ ਇਸ ਪ੍ਰਾਜੈਕਟ ਨਾਲ ਜੁੜੇ ਹੋਏ ਹਨ।

Leave a Reply

Your email address will not be published.