News

ਮੁੱਖ ਮੰਤਰੀ ਦਾ ਚਿਹਰਾ ਐਲਾਨ ਹੋਣ ਤੋਂ ਬਾਅਦ ਭਗਵੰਤ ਮਾਨ ਹੋਏ ਭਾਵੁਕ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਗਵੰਤ ਮਾਨ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਕੇਜਰੀਵਾਲ ਵਲੋਂ ਜੱਦ ਇਹ ਐਲਾਨ ਕੀਤਾ ਗਿਆ ਤਾਂ ਇਸ ਸਮੇਂ ਭਗਵੰਤ ਮਾਨ ਭਾਵੁਕ ਹੋ ਗਏ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਦੋਂ ਲੋਕਾਂ ਕੋਲੋਂ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਬਾਰੇ ਰਾਏ ਮੰਗੀ ਗਈ ਸੀ ਤਾਂ 93.3 ਫ਼ੀਸਦੀ ਲੋਕਾਂ ਵੱਲੋਂ ਭਗਵੰਤ ਮਾਨ ਦਾ ਨਾਂ ਲਿਆ ਗਿਆ ਸੀ।

May be an image of 7 people, people standing and indoor

ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦੀ ਜ਼ਿੰਦਗੀ ਬਾਰੇ ਇਕ ਵੀਡੀਓ ਵੀ ਸਾਂਝੀ ਕੀਤੀ ਗਈ, ਜਿਸ ‘ਚ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਆਸਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਵਧਾਈ ਵੀ ਦਿੱਤੀ। ਵੀਡੀਓ ‘ਚ ਭਗਵੰਤ ਮਾਨ ਦੀ ਜ਼ਿੰਦਗੀ ਨਾਲ ਜੁੜੇ ਹੋਰ ਕਿੱਸਿਆਂ ਨੂੰ ਵੀ ਸਾਂਝਾ ਕੀਤਾ ਗਿਆ। 

May be an image of 2 people, people sitting and people standing

ਇਸ ਮੌਕੇ ਉਨ੍ਹਾਂ ਨਾਲ ਭਗਵੰਤ ਮਾਨ, ਰਾਘਵ ਚੱਢਾ ਅਤੇ ਹੋਰ ਆਗੂ ਮੌਜੂਦ ਹਨ। ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ‘ਤੇ ਈ. ਡੀ. ਵੱਲੋਂ ਕੀਤੀ ਗਈ ਛਾਪੇਮਾਰੀ ‘ਤੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦਾ ਪਰਿਵਾਰ ਨਾਜਾਇਜ਼ ਮਾਈਨਿੰਗ ‘ਚ ਸ਼ਾਮਲ ਹੈ, ਇਸ ਲਈ ਈ. ਡੀ. ਵੱਲੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 

PunjabKesari

ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਹੀ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਬਣਾਈ ਹੈ। ਜ਼ਿੰਦਗੀ ਵਿਚ ਇੰਨਾ ਵੱਡਾ ਬਦਲਾਅ ਆਵੇਗਾ ਕਦੇ ਸੋਚਿਆ ਨਹੀਂ ਸੀ। ਮਾਨ ਨੇ ਕਿਹਾ ਕਿ ਲੋਕ ਮੈਨੂੰ ਪੰਜਾਬ ਨੂੰ ਬਚਾਉਣ ਦੀ ਦੁਹਾਈ ਦਿੰਦੇ ਹਨ ਪਰ ਬਚਾਉਣ ਵਾਲਾ ਮੈਂ ਨਹੀਂ ਪ੍ਰਮਾਤਮਾ ਅਤੇ ਲੋਕ ਹਨ, ਅਸੀਂ ਸਿਰਫ ਜ਼ਰੀਆ ਬਣ ਸਕਦੇ ਹਾਂ।

ਮਾਨ ਨੇ ਕਿਹਾ ਕਿ ਸੁਫ਼ਨੇ ਉਹ ਨਹੀਂ ਹੁੰਦੇ ਜਿਹੜੇ ਸਾਨੂੰ ਸੁੱਤਿਆਂ ਪਿਆਂ ਆਉਂਦੇ ਹਨ, ਸੁਫ਼ਨੇ ਤਾਂ ਉਹ ਹੁੰਦੇ ਹਨ ਜਿਹੜੇ ਸਾਨੂੰ ਸੋਣ ਨਹੀਂ ਦਿੰਦੇ ਅਤੇ ਸਾਨੂੰ ਪੰਜਾਬ ਨੂੰ ਦੋਬਾਰਾ ਪੰਜਾਬ ਬਚਾਉਣ ਦਾ ਸੁਫ਼ਨਾ, ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਸੁਫ਼ਨਾ, ਖੇਤੀ ਨੂੰ ਲਾਹੇਵੰਦ ਬਨਾਉਣ ਦਾ ਸੁਫ਼ਨਾ, ਵਪਾਰੀ ਨੂੰ ਦੋਬਾਰਾ ਅਮਨਸ਼ਾਂਤੀ ਦੇਣ ਦਾ ਸੁਫ਼ਨਾ ਸੋਣ ਨਹੀਂ ਦਿੰਦਾ ਹੈ।

ਆਮ ਆਦਮੀ ਪਾਰਟੀ ਟੀਮ ਵਰਕ ਨਾਲ ਕੰਮ ਕਰਦੀ ਹੈ, ਪਾਰਟੀ ਅਤੇ ਲੋਕਾਂ ਨੇ ਅੱਜ ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਹੁਣ ਉਹ ਦੁੱਗਣੇ ਹੌਂਸਲੇ ਨਾਲ ਕੰਮ ਕਰਕੇ ਵਿਖਾਉਣਗੇ। ਮਾਨ ਨੇ ਕਿਹਾ ਕਿ ਲੰਡਨ, ਕੈਲੇਫੋਰਨੀਆ ਦੇ ਸੁਫ਼ਨੇ ਬਹੁਤ ਦੇਖ ਚੁੱਕੇ ਹਾਂ ਹੁਣ ਪੰਜਾਬ ਨੂੰ ਪੰਜਾਬ ਬਨਾਉਣ ਦੀ ਵਾਰੀ ਹੈ।

Click to comment

Leave a Reply

Your email address will not be published.

Most Popular

To Top