ਮੁੱਖ ਮੰਤਰੀ ਦੇ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ
By
Posted on

ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਦੇ ਮੰਗ ਤੇ ਲਾਠੀਆਂ ਹੀ ਮਿਲੀਆਂ ਹਨ। ਅੱਜ ਫਿਰ ਨੌਕਰੀ ਮੰਗਣ ਪਹੁੰਚ ਬੇਰੁਜ਼ਗਾਰ ਅਧਿਆਪਕਾਂ ਤੇ ਪੰਜਾਬ ਪੁਲਿਸ ਨੇ ਲਾਠੀਚਾਰਜ ਕੀਤਾ ਹੈ। ਨੌਕਰੀ ਨਾ ਮਿਲਣ ਮਗਰੋਂ ਅਧਿਆਪਕ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਸੀ।

ਇਸ ਦੌਰਾਨ ਪੁਲਿਸ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਦੋਵਾਂ ਵਿਚਾਲੇ ਤਣਾਅ ਵੱਧਣ ਮਗਰੋਂ ਪੁਲਿਸ ਅਧਿਆਪਕਾਂ ਤੇ ਲਾਠੀਚਾਰਜ ਕਰ ਦਿੱਤਾ। ਅਧਿਆਪਕਾਂ ਨੇ ਟੈਟ ਪਾਸ ਕੀਤਾ ਹੋਇਆ ਹੈ। ਉਹ ਲੰਬੇ ਸਮੇਂ ਤੋਂ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਹੇ ਹਨ ਪਰ ਉਹਨਾਂ ਨੂੰ ਧੱਕੇ-ਮੁੱਕੀਆਂ ਹੀ ਮਿਲੀਆਂ। ਪੁਲਿਸ ਨੇ ਬਹੁਤ ਸਾਰੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਵੀ ਲਿਆ।
