ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਪੀਸੀਐਸ ਤੇ ਰੈਵੀਨਿਊ ਵਿਭਾਗ ਦੇ ਅਧਿਕਾਰੀ ਪਰਤੇ ਡਿਊਟੀ ’ਤੇ

ਵਿਜੀਲੈਂਸ ਵੱਲੋਂ ਇਕ ਪੀਸੀਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਛੁੱਟੀ ’ਤੇ ਗਏ ਪੀਸੀਐਸ ਅਤੇ ਰੈਵੀਨਿਊ ਵਿਭਾਗ ਦੇ ਅਧਿਕਾਰੀਆਂ ਨੂੰ 2 ਵਜੇ ਤੱਕ ਡਿਊਟੀ ਤੇ ਹਾਜ਼ਰ ਹੋਣ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਆਦੇਸ਼ ਦਿੱਤੇ ਗਏ ਸਨ।
ਹੁਣ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਦੇ ਹੁਕਮਾਂ ਨੂੰ ਮੰਨ ਲਿਆ ਗਿਆ ਹੈ। ਅਧਿਕਾਰੀਆਂ ਨੇ ਐਲਾਨ ਕੀਤਾ ਕਿ ਉਹ ਥੋੜੀ ਦੇਰ ਵਿੱਚ ਡਿਊਟੀ ਤੇ ਵਾਪਸ ਪਰਤ ਆਉਣਗੇ। ਇਸ ਦੇ ਨਾਲ ਹੀ ਉਹਨਾਂ ਨੇ ਆਪਣੀ ਹੜਤਾਲ ਵੀ ਖ਼ਤਮ ਕਰ ਦਿੱਤੀ ਹੈ।