ਮੁੱਖ ਮੰਤਰੀ ਨਾਲ ਗੱਲਬਾਤ ਲਈ ਚੰਡੀਗੜ੍ਹ ਰਵਾਨਾ ਹੋਏ ਨਵਜੋਤ ਸਿੱਧੂ
By
Posted on

ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਹਨ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।

ਉਨ੍ਹਾਂ ਦਾ ਕਹਿਣਾ ਕਿ ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ, ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਨਾਲ ਹਰ ਇਕ ਗੱਲ ‘ਤੇ ਵਿਚਾਰ ਵਟਾਂਦਰੇ ਕੀਤਾ ਜਾਵੇਗਾ। ਦੱਸ ਦਈਏ ਕਿ 28 ਸਤੰਬਰ ਨੂੰ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।
ਜਿਸ ਤੋਂ ਬਾਅਦ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਹਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ।
