News

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ। ਉਹਨਾਂ ਕਿਹਾ ਕਿ, “ਮੈਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਖਾਂ ਅਤੇ ਸਾਹ ਦੀਆਂ ਬੀਮਾਰੀਆਂ ਦਾ ਕਾਰਨ ਬਣਦੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਆਉ, ਆਪਾਂ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਪ੍ਰਣ ਕਰੀਏ ਅਤੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾ ਕੇ ਸਭਨਾਂ ਦੀ ਚੰਗੀ ਸਿਹਤ ਯਕੀਨੀ ਬਣਾਈਏ।”

Click to comment

Leave a Reply

Your email address will not be published.

Most Popular

To Top