ਮੁੱਖ ਮੰਤਰੀ ਨੇ ਨਹੀਂ ਪੀਤੀ ਸੀ ਸ਼ਰਾਬ, ਇਸ ਬਿਆਨ ਤੋਂ ਬਾਅਦ ਬਲਦੇਵ ਚੁੰਗਾ ਨੂੰ ਕੱਢਿਆ ਪਾਰਟੀ ’ਚੋਂ ਬਾਹਰ

ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੁੰਗਾ ਤੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ 6 ਸਾਲਾਂ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਬਲਦੇਵ ਸਿੰਘ ਨੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਬਚਾਅ ਕਰਦੇ ਹੋਏ ਕਿਹਾ ਸੀ ਕਿ ਮਾਨ ਗੁਰੂ ਘਰ ਵਿੱਚ ਸ਼ਰਾਬ ਪੀ ਕੇ ਨਹੀਂ ਆਏ ਸੀ। ਬਲਦੇਵ ਸਿੰਘ ਨੇ ਕਿਹਾ ਸੀ ਕਿ ਮਾਨ ਤੇ ਲੱਗੇ ਇਲਜ਼ਾਮ ਗਲਤ ਹਨ ਉਹ ਸ਼ਰਾਬ ਪੀ ਕੇ ਗੁਰੂ ਘਰ ਨਹੀਂ ਆਏ ਸੀ।

ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਇਲਜ਼ਾਮ ਗਲਤ ਹਨ ਉਹ ਸ਼ਰਾਬ ਪੀ ਕੇ ਨਹੀਂ ਆਏ ਸਨ। ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ ਅਤੇ ਨਾ ਹੀ ਸ਼ਰਾਬ ਦੀ ਬਦਬੂ ਆ ਰਹੀ ਸੀ।
ਬਲਦੇਵ ਸਿੰਘ ਨੇ ਕਿਹਾ ਕਿ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦਿੱਤਾ ਸੀ। ਉਸ ਸਮੇਂ ਭਗਵੰਤ ਮਾਨ ਕੋਲੋਂ ਸ਼ਰਾਬ ਦੀ ਬਿਲਕੁਲ ਨਹੀਂ ਆ ਰਹੀ ਸੀ। ਸ੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਰੌਲਾ ਪਾਇਆ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਕੇ ਗੁਰੂ ਘਰ ਆਏ ਸੀ ਪਰ ਉਹ ਮੁੱਖ ਮੰਤਰੀ ਦੇ ਬਿਲਕੁਲ ਕੋਲ ਖੜ੍ਹੇ ਸੀ।
