News

ਮੁੱਖ ਮੰਤਰੀ ਨੇ ਨਾਮਨਜ਼ੂਰ ਕੀਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ

ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹਾਲ ਹੀ ਵਿੱਚ ਅਪਣੇ ਐਸਆਈਟੀ ਦੇ ਚੀਫ਼ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਪਰ ਉਸ ਦਾ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਨੇ ਸਵਿਕਾਰ ਨਹੀਂ ਕੀਤਾ। ਉਹ ਅਪਣਾ ਅਸਤੀਫ਼ਾ ਲੈ ਕੇ ਮੁੱਖ ਮੰਤਰੀ ਕੋਲ ਪਹੁੰਚੇ ਸਨ।

Punjab CM Amarinder Singh rejects IPS officer Kunwar Vijay Pratap's plea  for early retirement : The Tribune India

ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਸੇਵਾ ਤੋਂ ਅਚਨਚੇਤੀ ਸੇਵਾਮੁਕਤੀ ਦੀ ਮੰਗ ਕਰਦਿਆਂ ਅਸਤੀਫ਼ਾ ਪੱਤਰ ਨੂੰ ਸਵੀਕਾਰ ਕਰਨ ਤੋਂ ਨਾਂਹ ਕਰ ਦਿੱਤੀ। ਦਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮਾਂ ਦੀ ਅਗਵਾਈ ਕਰ ਰਹੇ ਹਨ ਦੀ ਸਵੈਇਛੁੱਕ ਰਿਟਾਇਰਮੈਂਟ ਦੀ ਮੰਗ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ ਅਤੇ ਉਹਨਾਂ ਦੀਆਂ ਸੇਵਾਵਾਂ ਸਰਹੱਦੀ ਰਾਜ ਵਿੱਚ ਲੋੜੀਦੀਆਂ ਹਨ।

ਉਹਨਾਂ ਅੱਗੇ ਕਿਹਾ ਕਿ ਸੂਬੇ ਨੂੰ ਉਹਨਾਂ ਦੀ ਮੁਹਾਰਤ ਤੇ ਤਜ਼ਰਬੇ ਦੀ ਜ਼ਰੂਰਤ ਹੈ ਜਿਸ ਨੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ’ਤੇ ਪੰਜਾਬ ਪੁਲਿਸ ਦੀ ਬੇਮਿਸਾਲ ਸੇਵਾ ਵਿੱਚ ਯੋਗਦਾਨ ਪਾਇਆ ਹੈ।

Click to comment

Leave a Reply

Your email address will not be published. Required fields are marked *

Most Popular

To Top