News

ਮੁੱਖ ਮੰਤਰੀ ਨੇ ਪੰਜਾਬੀ ਗਾਇਕਾਂ, ਅਦਾਕਾਰਾਂ ਅਤੇ ਸੰਗੀਤਕਾਰਾਂ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਐਵਾਰਡਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਪੰਜਾਬੀ ਕਲਾਕਾਰਾਂ, ਗਾਇਕਾਂ, ਸੰਗੀਤਕਾਰਾਂ ਤੇ ਬੈਕਗਰਾਊਂਡ ਤੇ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਪੰਜਾਬੀ ਸੱਭਿਆਚਾਰ ਵਿੱਚ ਪਾਏ ਯੋਗਦਾਨ ਸਬੰਧੀ ਸਨਮਾਨਿਤ ਕਰਨ ਲਈ ਇੱਕ ਐਵਾਰਡ ਸਮਾਰੋਹ ਕਰਵਾਇਆ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪੰਜਾਬੀ ਫ਼ਿਲਮ ਵਿਕਾਸ ਕੌਂਸਲ ਦੇ ਗਠਨ ਦਾ ਐਲਾਨ ਕੀਤਾ ਹੈ।

PunjabKesari

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਫ਼ਿਲਮਾਂ ਰਾਹੀਂ ਪ੍ਰਫੁਲਿਤ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਅਜੋਕੇ ਸਮੇਂ ਵਿੱਚ ਸੰਚਾਰ ਦਾ ਨਵੀਨਤਮ ਤੇ ਪ੍ਰਭਾਵਸ਼ਾਲੀ ਸਾਧਨ ਹਨ।

PunjabKesari

ਮੁੱਖ ਮੰਤਰੀ ਨੇ ਕਲਪਨਾ ਕੀਤੀ ਕਿ ਇਹ ਕਦਮ ਪੰਜਾਬ ਦੇ ਅਮੀਰ ਸੱਭਿਆਚਾਰ ਵਿਰਸੇ ਨੂੰ ਵਿਸ਼ਵ ਭਰ ਵਿੱਚ ਪ੍ਰਦਰਸ਼ਿਤ ਕਰਨ ਲਈ ਵਧੇਰੇ ਅਹਿਮ ਸਾਬਤ ਹੋਵੇਗਾ। ਇਸ ਪ੍ਰੋਗਰਾਮ ਵਿੱਚ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਸੰਜੇ ਕੁਮਾਰ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰ ਕਮਲਪ੍ਰੀਤ ਕੌਰ ਬਰਾੜ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਨੇ ਵੀ ਸ਼ਿਰਕਤ ਕੀਤੀ।

PunjabKesari

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ, ਸੁਨੰਦਾ ਸ਼ਰਮਾ, ਰਣਜੀਤ ਬਾਵਾ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਸਿੱਧੂ ਮੂਸੇਵਾਲਾ, ਪੰਜਾਬੀ ਫ਼ਿਲਮ ਅਦਾਕਾਰ ਯੋਗਰਾਜ ਸਿੰਘ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਉਪਾਸਨਾ ਸਿੰਘ, ਮਾਸਟਰ ਸਲੀਮ, ਸਤਿੰਦਰ ਸੱਤੀ, ਰਣਜੀਤ ਬਾਵਾ ਵੀ ਹਾਜ਼ਰ ਰਹੇ।

ਦਿਨੇਸ਼ ਸਪੀਡ ਰਿਕਾਰਡਜ਼ ਸਕੱਤਰ ਪੰਜਾਬੀ ਫ਼ਿਲਮ, ਸੰਗੀਤ, ਟੀਵੀ ਗਿਲਡ ਸੁਸਾਇਟੀ ਨੇ ਇਸ ਸਮਾਗਮ ਵਿੱਚ ਸਹਿਯੋਗ ਦੇਣ ਲਈ ਪੰਜਾਬ ਸਰਕਾਰ ਤੇ ਚੰਡੀਗੜ੍ਹ ਯੂਨੀਵਰਸਿਟੀ ਦਾ ਧੰਨਵਾਦ ਕੀਤਾ।

Click to comment

Leave a Reply

Your email address will not be published.

Most Popular

To Top