News

ਮੁੱਖ ਮੰਤਰੀ ਨੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਦਿੱਤੀ ਪ੍ਰਵਾਨਗੀ

ਪੰਜਾਬ ਸਰਕਾਰ ਨੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖਤੀ ਪ੍ਰਵਾਨਗੀ ਦਿੱਤੀ ਹੈ। ਉਹਨਾਂ ਨੇ ਪਾਵਰਕੌਮ ਨੂੰ ਇਹਨਾਂ ਸਮਝੌਤਿਆਂ ਬਾਰੇ ਕਾਨੂੰਨੀ ਪੱਖ ਮਜ਼ਬੂਤ ਰੱਖਣ ਦੀ ਹਦਾਇਤ ਕਰਦਿਆਂ ਪ੍ਰਾਈਵੇਟ ਤਾਪ ਬਿਜਲੀ ਘਰਾਂ ਨੂੰ ਨੋਟਿਸ ਦੇਣ ਦੇ ਹੁਕਮ ਦਿੱਤੇ ਹਨ।

Allow BSES to exit agreement, power regulator writes to Centre | Latest  News Delhi - Hindustan Times

ਕੈਪਟਨ ਨੇ ਜੀਵੀਕੇ ਪਾਵਰ ਲਿਮਟਿਡ ਅਤੇ ਦਮੋਦਰ ਵੈਲੀ ਕਾਰਪੋਰੇਸ਼ਨ ਦੇ ਰਘੂਨਾਥਪੁਰ ਥਰਮਲ ਪ੍ਰੋਜੈਕਟ ਨਾਲ ਹੋਏ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ 18 ਅਗਸਤ ਜਦਕਿ ਤਲਵੰਡੀ ਸਾਬੋ ਪਾਵਰ ਪਲਾਂਟ ਅਤੇ ਰਾਜਪੁਰਾ ਥਰਮਲ ਪਲਾਂਟ ਨਾਲ ਹੋਏ ਸਮਝੌਤੇ ਰੱਦ ਕਰਨ ਦੀ 25 ਅਗਸਤ ਨੂੰ ਪ੍ਰਵਾਨਗੀ ਦਿੱਤੀ ਹੈ। ਇਹਨਾਂ ਸਮਝੌਤਿਆਂ ਨੂੰ ਰੱਦ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ।

ਕਮੇਟੀ ਨੇ ਘੋਖ ਕਰਨ ਪਿੱਛੋਂ ਆਪਣੀ ਰਿਪੋਰਟ ਪਾਵਰਕਾਮ ਦੇ ਸੀਐਮਡੀ ਨੂੰ ਸੌਂਪ ਦਿੱਤੀ ਸੀ ਜੋ ਕਿ ਅੱਗੇ ਪ੍ਰਵਾਨਗੀ ਲਈ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਗਈ ਸੀ। ਤਲਵੰਡੀ ਸਾਬੋ ਥਰਮਲ ਪਲਾਂਟ ਨਾਲ ਸਮਝੌਤਾ ਰੱਦ ਕਰਨ ਪਿੱਛੇ ਖਰੀਦ ਸਮਝੌਤੇ ਦੀ ਇੱਕ ਸ਼ਰਤ ਨੂੰ ਆਧਾਰ ਬਣਾਇਆ ਗਿਆ ਹੈ ਜਿਸ ਤਹਿਤ ਜੇ 36 ਮਹੀਨਿਆਂ ਦੌਰਾਨ ਕਿਸੇ 12 ਮਹੀਨਿਆਂ ਵਿੱਚ ਥਰਮਲ ਪਲਾਂਟ ਦੀ ਬਿਜਲੀ ਉਪਲੱਬਧਤਾ 65 ਫ਼ੀਸਦੀ ਤੋਂ ਘੱਟ ਰਹਿੰਦੀ ਹੈ ਤਾਂ ਨੋਟਿਸ ਦਿੱਤਾ ਜਾ ਸਕਦਾ ਹੈ।

ਤਰਕ ਦਿੱਤਾ ਗਿਆ ਹੈ ਕਿ ਤਲਵੰਡੀ ਥਰਮਲ ਤੋਂ ਐਤਕੀਂ ਝੋਨੇ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਨਹੀਂ ਮਿਲੀ ਅਤੇ ਇੱਕ ਯੂਨਿਟ ਮਾਰਚ ਮਹੀਨੇ ਤੋਂ ਬੰਦ ਰਿਹਾ ਹੈ। ਲਗਾਤਾਰ 12 ਮਹੀਨਿਆਂ ਦੌਰਾਨ ਇਸ ਥਰਮਲ ਤੋਂ ਬਿਜਲੀ ਉਪਲੱਬਧਤਾ 65 ਫ਼ੀਸਦੀ ਤੋਂ ਘੱਟ ਰਹੀ ਹੈ। ਪਾਵਰਕਾਮ ਤਰਫ਼ੋਂ ਇਸ ਥਰਮਲ ਦੇ ਲੈਂਡਰ ਨੂੰ ਨੋਟਿਸ ਦਿੱਤਾ ਜਾਵੇਗਾ ਜਿਸ ਵਿੱਚ ਸਪਸ਼ਟ ਕਿਹਾ ਗਿਆ ਹੈ ਕਿ ਪਾਵਰਕਾਮ ਇਸ ਥਰਮਲ ਤੋਂ ਬਿਜਲੀ ਖਰੀਦਣਾ ਨਹੀਂ ਚਾਹੁੰਦੀ।

Click to comment

Leave a Reply

Your email address will not be published.

Most Popular

To Top