News

ਮੁੱਖ ਮੰਤਰੀ ਨੇ ਬੁਲਾਈ ਅਹਿਮ ਬੈਠਕ, ਜ਼ਰੂਰੀ ਮੁੱਦਿਆਂ ’ਤੇ ਹੋਵੇਗੀ ਚਰਚਾ

ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਵੀ ਕੋਰੋਨਾ ਕੇਸ ਵਧ ਰਹੇ ਹਨ। ਇਸ ਨੂੰ ਦੇਖਦੇ ਹੋਏ ਕੋਰੋਨਾ ਕੇਸਾਂ ਨੂੰ ਠੱਲ ਪਾਉਣ ਲਈ ਸੂਬੇ ਵਿੱਚ ਕਈ ਸਖ਼ਤੀਆਂ ਦੇ ਨਾਲ-ਨਾਲ ਸਰਕਾਰ ਨੇ ਨਾਈਟ ਕਰਫਿਊ ਵੀ ਲਾਇਆ ਹੋਇਆ ਹੈ। ਹੁਣ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਉੱਚ ਪੱਧਰੀ ਬੈਠਕ ਬੁਲਾਈ ਹੈ।

ਪੰਜਾਬ ਸਰਕਾਰ ਲਈ ਸਿਰਫ ਕੋਰੋਨਾ ਹੀ ਨਹੀਂ ਸਗੋਂ ਹੋਰ ਵੀ ਕਈ ਅਹਿਮ ਮੁੱਦੇ ਹਨ ਜਿਹਨਾਂ ਕਰ ਕੇ ਸਰਕਾਰ ਹਰ ਪਾਸਿਓਂ ਘਿਰਦੀ ਨਜ਼ਰ ਆ ਰਹੀ ਹੈ। ਇਹਨਾਂ ਮੁੱਦਿਆਂ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਵੀ ਹੈ। ਦਸ ਦਈਏ ਕਿ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੂਰਾ ਫਾਇਰਿੰਗ ਕੇਸ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ ਦੇ ਮੁੱਖ ਮੈਂਬਰ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਮੁੱਖ ਮੰਤਰੀ ਨੇ ਉੱਚ ਪੱਧਰੀ ਬੈਠਕ ਬੁਲਾਈ ਹੈ ਜਿਸ ਵਿੱਚ ਪਾਰਟੀ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਮੰਤਰੀ ਟ੍ਰੈਪ ਰਾਜਿੰਦਰ ਸਿੰਘ ਬਾਜਵਾ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਿੱਚ ਹਿੱਸਾ ਲੈਣਗੇ।

ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਦੇ ਪਾਰਟੀ ਦੇ ਆਗੂਆਂ ਨੇ ਵੀ ਕੈਪਟਨ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ ਹੈ। ਉਧਰ ਨਵਜੋਤ ਸਿੰਘ ਸਿੱਧੂ ਵੀ ਅਪਣੀ ਸਰਕਾਰ ਖਿਲਾਫ਼ ਲਗਾਤਾਰ ਬਗ਼ਾਵਤੀ ਸੁਰ ਬੋਲ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top