ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ ਕੀਤੀ ਅਪੀਲ, ਖੇਤੀ ਬਿੱਲਾਂ ਨੂੰ ਨਾ ਦਿੱਤੀ ਜਾਵੇ ਮਨਜ਼ੂਰੀ

 ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ ਕੀਤੀ ਅਪੀਲ, ਖੇਤੀ ਬਿੱਲਾਂ ਨੂੰ ਨਾ ਦਿੱਤੀ ਜਾਵੇ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਖੇਤੀਬਾੜੀ ਜੋ ਕਿ ਪੰਜਾਬ ਦੀ ਅਰਥਚਾਰੇ ਦੀ ਰੀੜ ਦੀ ਹੱਡੀ ਹੈ ਨਾਲ ਜੁੜੇ ਕਿਸਾਨਾਂ ਦੀ ਸਥਿਤੀ ਤੇ ਡੂੰਘੀ ਚਿੰਤਾ ਜ਼ਾਹਰ ਕਰਦੇ ਹੋਏ ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬੁਰੀ ਮਾਨਸਿਕਤਾ ਨਾਲ ਤਿਆਰ ਕੀਤੇ ਗ਼ੈਰ ਸੰਵਿਧਾਨਿਕ ਖੇਤੀ ਬਿੱਲਾਂ ਨੇ ਕਿਸਾਨਾਂ ਨੂੰ ਸੱਟ ਮਾਰੀ ਹੈ।

ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੇ ਗਰਮੀ ਅਤੇ ਧੁੱਪ ਦੀ ਪਰਵਾਹ ਕੀਤੇ ਬਿਨਾਂ ਧਰਨੇ ਦਿੱਤੇ ਹਨ ਇਸ ਲਈ ਕੇਂਦਰ ਸਰਕਾਰ ਉਹਨਾਂ ਦਾ ਦਰਦ ਜ਼ਰੂਰ ਸਮਝੇਗੀ। ਕੋਰੋਨਾ ਕਾਲ ਵਿੱਚ ਵੀ ਖੇਤੀ ਬਿੱਲਾਂ ਕਾਰਨ ਕਿਸਾਨ ਸੜਕਾਂ ਤੇ ਆ ਗਏ ਹਨ। ਇਸ ਨਾਲ ਸ਼ਾਇਦ ਭਾਜਪਾ ਨੂੰ ਅਪਣੀ ਗ਼ਲਤੀ ਦਾ ਅਹਿਸਾਸ ਹੋਵੇ।

ਕਿਸਾਨਾਂ ਦਾ ਸੰਘਰਸ਼ ਹੋਇਆ ਹੋਰ ਤੇਜ਼, ਤਨ ਤੋਂ ਕੱਪੜੇ ਲਾਹ ਕੀਤਾ ਰੋਸ ਪ੍ਰਦਰਸ਼ਨ

ਇਸ ਦੇ ਨਾਲ ਹੀ ਕੈਪਟਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਹਨਾਂ ਬਿੱਲਾਂ ਤੇ ਮਨਜ਼ੂਰੀ ਦੀ ਮੋਹਰ ਨਾ ਲਗਾਈ ਜਾਵੇ। ਇਹ ਕਾਨੂੰਨਾਂ ਨੂੰ ਬਣਾਉਣ ਦਾ ਮਕਸਦ ਇਹੀ ਹੈ ਕਿ ਭਾਰਤ ਦੀ ਅਰਥਵਿਵਸਥਾ ਨੂੰ ਕਮਜ਼ੋਰ ਬਣਾਇਆ ਜਾ ਸਕੇ ਅਤੇ ਦੇਸ਼ ਦੀਆਂ ਅੰਨ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਜਾਵੇ।

ਕੈਪਟਨ ਨੇ ਜਤਾਈ ਉਮੀਦ, ਕਿਸਾਨਾਂ ਦਾ ਦਰਦ ਕੇਂਦਰ ਸਰਕਾਰ ਜ਼ਰੂਰ ਸੁਣੇਗੀ!

ਉਹਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਇਹ ਬਿੱਲ ਲਾਗੂ ਹੋ ਗਏ ਤਾਂ ਇਹਨਾਂ ਨਾਲ ਸਰਹੱਦੀ ਸੂਬੇ ਪੰਜਾਬ ਲਈ ਬਹੁਤ ਭੈੜੇ ਸਿੱਟੇ ਨਿਕਲਣਗੇ ਪਰ ਪੰਜਾਬ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਦਸ ਦਈਏ ਕਿ 25 ਸਤੰਬਰ ਨੂੰ ਕਿਸਾਨਾਂ ਨੂੰ ਲੋਕਾਂ ਵੱਲੋਂ ਸਫਲਤਾਪੂਰਵਕ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ।

ਇਸ ਤੋਂ ਬਾਅਦ ਸ਼ਨੀਵਾਰ ਅੰਮ੍ਰਿਤਸਰ ‘ਚ ਚੌਥੇ ਦਿਨ ਵੀ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤਾ। ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ।

ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 29 ਸਤੰਬਰ ਤਕ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਜਦੋਂ ਤਕ ਖੇਤੀ ਬਿੱਲ ਵਾਪਸ ਨਹੀਂ ਹੁੰਦੇ ਉਦੋਂ ਤਕ ਉਹ ਇਸੇ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।

Leave a Reply

Your email address will not be published.