ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਕੀਤਾ ਪੇਸ਼

 ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਕੀਤਾ ਪੇਸ਼

ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਸਦਨ ਵਿੱਚ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦਾ ਮੁੱਖ ਕਾਰਜ ਭ੍ਰਿਸ਼ਟਾਚਾਰ ਰੋਕੂ ਐਕਟ 1988, ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ, 2018 ਤਹਿਤ ਕਿਸੇ ਲੋਕ ਸੇਵਕ ਦੁਆਰਾ ਅਪਰਾਧ ਕਰਨ ਦੇ ਇਲਜ਼ਾਮ ਲਾਉਣ ਵਾਲੀਆਂ ਸ਼ਿਕਾਇਤਾਂ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣਾ ਅਤੇ ਵਿਜੀਲੈਂਸ ਬਿਊਰੋ ਅਤੇ ਪੁਲਿਸ ਅਦਾਰੇ ਦੇ ਕੰਮਕਾਜ ਤੇ ਨਿਗਰਾਨੀ ਅਤੇ ਕੰਟਰੋਲ ਰੱਖਣਾ ਹੈ, ਜੋ ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਸਬੰਧਤ ਹੋਣ।

ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 2020 ਜਿਸ ਨੂੰ ਕੇਂਦਰੀ ਵਿਜੀਲੈਂਸ ਕਮਿਸ਼ਨ ਐਕਟ 2003 ਦੀ ਤਰਜ਼ ਤੇ ਲਾਗੂ ਕੀਤਾ ਜਾਣਾ ਸੀ, ਗੰਭੀਰ ਭਟਕਣਾ ਦਾ ਸ਼ਿਕਾਰ ਹੋਇਆ ਹੈ। ਇਸ ਲਈ ਇਸ ਐਕਟ ਅਧੀਨ ਗਠਿਤ ਕੀਤਾ ਗਿਆ ਵਿਜੀਲੈਂਸ ਕਮਿਸ਼ਨ ਸਰਕਾਰੀ ਖਜ਼ਾਨੇ ਤੇ ਬੋਝ ਬਣਨ ਤੋਂ ਇਲਾਵਾ ਕਿਸੇ ਵੀ ਲਾਭਦਾਇਕ ਉਦੇਸ਼ ਦੀ ਪੂਰਤੀ ਕਰਨ ਦੀ ਸੰਭਾਵਨਾ ਨਹੀਂ ਰੱਖਦਾ ਕਿਉਂਕਿ ਸੂਬੇ ਵਿੱਚ ਅਜਿਹੇ ਹਿੱਸੇਦਾਰਾਂ ਦੇ ਸਮੂਹ ਨਾਲ ਨਜਿੱਠਣ ਲਈ ਵਿਜੀਲੈਂਸ ਵਿਭਾਗ ਤੋਂ ਇਲਾਵਾ ਹੋਰ ਵੀ ਕਈ ਏਜੰਸੀਆਂ ਹਨ।

ਇਸ ਲਈ ਆਪਸੀ ਵਿਰੋਧਤਾ, ਵਿਰੋਧੀ ਲੱਭਤਾਂ, ਨਤੀਜੇ ਵਜੋਂ ਦੇਰੀ ਅਤੇ ਸੰਚਾਰ ਵਿੱਚ ਪਾੜੇ ਤੋਂ ਬਚਣ ਲਈ, ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 2020 ਨੂੰ ਰੱਦ ਕਰਨਾ ਜ਼ਰੂਰੀ ਹੋ ਗਿਆ ਹੈ ਅਤੇ ਇਸ ਲਈ ਇਹ ਬਿੱਲ ਪੇਸ਼ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ, 2020 ਨੂੰ ਰੱਦ ਕਰਕੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ, 2022 ਲਾਗੂ ਕੀਤਾ।

Leave a Reply

Your email address will not be published.