ਮੁੱਖ ਮੰਤਰੀ ਨੇ ਸਾਦੇ ਢੰਗ ਨਾਲ ਕੀਤਾ ਆਪਣੇ ਪੁੱਤਰ ਦਾ ਵਿਆਹ, ਲੋਕਾਂ ਬੰਨ੍ਹੇ ਤਰੀਫ਼ਾਂ ਦੇ ਪੁਲ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹ ਕੀਤਾ ਗਿਆ। ਉਨ੍ਹਾਂ ਦੇ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਏ। ਵਿਆਹ ਦਾ ਸਮਾਗਮ ਬਿਲਕੁਲ ਸਾਦਾ ਰੱਖਿਆ ਗਿਆ।

ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਤੋਂ ਇਲਾਵਾ ਕੁਝ ਖਾਸ ਸ਼ਖਸੀਅਤਾਂ ਵੀ ਸ਼ਾਮਲ ਹੋਈਆਂ।

ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਦੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਚਰਨਜੀਤ ਚੰਨੀ ਪੰਗਤ ‘ਚ ਬੈਠ ਕੇ ਲੰਗਰ ਛਕਦੇ ਨਜ਼ਰ ਆਏ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਚੰਨੀ ਆਪਣੇ ਪੁੱਤ ਦੇ ਵਿਆਹ ਮੌਕੇ ਨਵ ਵਿਆਹੀ ਜੋੜੀ ਨਾਲ ਗੁਰਦੁਆਰਾ ਸਾਹਿਬ ਵਿਚ ਲੰਗਰ ਛਕਦੇ ਨਜ਼ਰ ਆਏ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਆਹ ਲਈ ਖਾਸ ਫੁੱਲਾਂ ਨਾਲ ਸਜਾਈ ਗਈ ਗੱਡੀ ਖੁਦ ਚਲਾ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸਾਹਿਬ ਪਹੁੰਚੇ ਸੀ। ਇਸ ਦੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜਿਹਨਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਮੁੱਖ ਮੰਤਰੀ ਚੰਨੀ ਲਈ ਤਾਰੀਫ਼ਾਂ ਦੇ ਪੁਲ ਬੰਨੇ ਜਾ ਰਹੇ ਨੇ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਤੋਂ ਕੁੱਝ ਸਿੱਖਣ ਦੀ ਲੋੜ ਹੈ ਅਤੇ ਸਾਦੇ ਵਿਆਹ ਹੀ ਕਰਨੇ ਚਾਹੀਦੇ ਹਨ।

ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਦੇ ਪੁੱਤ ਦੇ ਵਿਆਹ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਕੈਬਨਿਟ ਮੰਤਰੀ ਮਨਪ੍ਰੀਤ ਬਾਦਲ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਕਈ ਵਿਧਾਇਕ ਅਤੇ ਸੀਨੀਅਰ ਆਗੂ ਨਵ-ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਵੀ ਪਹੁੰਚੇ।
