ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ, ਤਰਨਤਾਰਨ ਦਾ ਨੀਂਹ ਪੱਥਰ ਰੱਖਿਆ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਨੇ ਇਸ ਮੌਕੇ ਸੋਨੀ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਹਨ।

ਕੈਪਟਨ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਲਈ ਜਿੰਨੇ ਵੀ ਪੈਸਿਆਂ ਦੀ ਲੋੜ ਹੈ ਉਹਨਾਂ ਨੂੰ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ‘ਚ 18 ਨਿਊ ਡਿਗਰੀ ਕਾਲਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ‘ਚੋਂ 6 ਕਾਲਜ ਚਾਲੂ ਹੋ ਚੁੱਕੇ ਹਨ, ਜਦੋਂ ਕਿ 12 ਕਾਲਜਾਂ ਨੂੰ ਵੀ ਜਲਦੀ ਹੀ ਚਾਲੂ ਕਰ ਦਿੱਤਾ ਜਾਵੇਗਾ।
ਕੈਪਟਨ ਨੇ ਕਿਹਾ ਕਿ ਪੰਜਾਬ ਦੇ ਕਰੀਬ 30 ਕਾਲਜਾਂ ‘ਚ ਲਾਅ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ।ਕੈਪਟਨ ਨੇ ਕਿਹਾ ਕਿ ਦੁਨੀਆ ਬਹੁਤ ਤੇਜ਼ੀ ਨਾਲ ਅੱਗੇ ਵਧ ਰਹੀ ਹੈ, ਇਸ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਅਸੀਂ ਨਹੀਂ ਚਾਹੁੰਦੇ ਕਿ ਸਾਡੇ ਸੂਬੇ ਦੇ ਬੱਚੇ ਪਿੱਛੇ ਰਹਿ ਜਾਣ। ਪਿੰਡਾਂ ਦੇ ਜਿਹੜੇ ਬੱਚੇ ਲਾਅ ਦੀ ਪੜ੍ਹਾਈ ਵਿੱਚ ਅੱਗੇ ਜਾਣਾ ਚਾਹੁੰਦੇ ਹਨ ਇਹ ਯੂਨੀਵਰਸਿਟੀ ਉਹਨਾਂ ਲਈ ਕਾਫ਼ੀ ਫਾਇਦੇਮੰਦ ਹੋਵੇਗੀ।
