News

ਮੁੱਖ ਮੰਤਰੀ ਨੇ 21 ਜੁਲਾਈ ਨੂੰ ਵਿਧਾਇਕਾਂ ਨੂੰ ਦਿੱਤਾ ਸੱਦਾ, ਸਿੱਧੂ ਦਾ ਨਾਮ ਨਹੀਂ ਸ਼ਾਮਲ

ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਪਣਾ ਰੁਖ ਨਰਮ ਨਹੀਂ ਕੀਤਾ। ਕੈਪਟਨ ਨੇ ਸਾਰੇ ਵਿਧਾਇਕਾਂ ਨੂੰ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਇਆ ਹੈ। ਪਰ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਜੇ ਇਸ ਦੁਪਹਿਰ ਦੇ ਖਾਣੇ ਲਈ ਨਹੀਂ ਬੁਲਾਇਆ ਗਿਆ।

Center interfered with state subject by enacting farm laws: Captain  Amarinder Singh - The Statesman

ਦੱਸ ਦਈਏ ਕਿ ਐਤਵਾਰ ਸ਼ਾਮ ਨੂੰ ਹੀ ਕਾਂਗਰਸ ਦੀ ਕੇਂਦਰੀ ਹਾਈ ਕਮਾਂਢ ਨੇ ਨਵਜੋਤ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ। ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ। ਉੱਧਰ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਨ ਦੀ ਜਨਤਕ ਤੌਰ ਤੇ ਵਧਾਈ ਨਹੀਂ ਦਿੱਤੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਪਾਰਟੀ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਟਵਿੱਟਰ ਤੇ ਦਿੱਤੀ ਪਹਿਲੀ ਪ੍ਰਤੀਕਿਰਿਆ ਵਿੱਚ ਕਾਂਗਰਸ ਦੀ ਕੇਂਦਰੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਪਰ ਉਹਨਾਂ ਨੇ ਵੀ ਟਵੀਟ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜ਼ਿਕਰ ਤੱਕ ਨਹੀਂ ਕੀਤਾ।

ਅਜਿਹੇ ਵਿੱਚ ਕਿਆਸ ਲਾਏ ਜਾ ਰਹੇ ਹਨ ਕਿ ਕੈਪਟਨ ਤੇ ਸਿੱਧੂ ਦਰਮਿਆਨ ਦੂਰੀ ਅਜੇ ਖ਼ਤਮ ਨਹੀਂ ਹੋਈ। ਪੰਜਾਬ ਵਿੱਚ ਨਵੇਂ ਪ੍ਰਦੇਸ਼ ਪ੍ਰਧਾਨ ਦਾ ਐਲਾਨ ਕਰਨ ਲਈ ਕਾਂਗਰਸ ਨੂੰ ਲੰਮੇ ਸੰਘਰਸ਼ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਨਵਜੋਤ ਸਿੱਧੂ ਦੇ ਵਿਰੋਧ ਵਿੱਚ ਖੜ੍ਹੇ ਰਹੇ, ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਲਗਾਤਾਰ ਮੀਟਿੰਗਾਂ ਵੀ ਕੀਤੀਆਂ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਚਿੱਠੀ ਲਿਖੀ।

Click to comment

Leave a Reply

Your email address will not be published.

Most Popular

To Top