ਮੁੱਖ ਮੰਤਰੀ ਫੇਸ ਵਜੋਂ ਚੰਨੀ ਬਣੇ ਲੋਕਾਂ ਦੀ ਪਹਿਲੀ ਪਸੰਦ? ਸਿੱਧੂ ਨੂੰ ਲੱਗ ਸਕਦਾ ਹੈ ਵੱਡਾ ਝਟਕਾ

ਕਾਂਗਰਸ ਪਾਰਟੀ ਜਲਦੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਜਾ ਰਹੀ ਹੈ। ਸੀਐਮ ਉਮੀਦਵਾਰ ਲਈ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਸਖਤ ਟੱਕਰ ਹੈ ਪਰ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਸੀਐਮ ਉਮੀਦਵਾਰ ਬਣਨ ਦੀ ਦੌੜ ਵਿੱਚ ਅੱਗੇ ਨਜ਼ਰ ਆ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਉਮੀਦਵਾਰ ਬਣਨ ਦੀ ਦੌੜ ਵਿੱਚ ਕਾਫੀ ਅੱਗੇ ਆ ਗਏ ਹਨ। ਹਾਲਾਂਕਿ ਕਾਂਗਰਸੀ ਪਾਰਟੀ ਨੂੰ ਸੀਐਮ ਉਮੀਦਵਾਰ ਬਣਨ ਦੀ ਦੌੜ ਵਿੱਚ ਕਾਫੀ ਅੱਗੇ ਆ ਗਏ ਹਨ। ਹਾਲਾਂਕਿ ਕਾਂਗਰਸ ਪਾਰਟੀ ਨੂੰ ਸੀਐਮ ਉਮੀਦਵਾਰ ਦਾ ਐਲਾਨ ਕਰਨ ਵਿੱਚ ਚਾਰ ਤੋਂ ਪੰਜ ਦਿਨ ਹੋਰ ਲੱਗਣਗੇ।
ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਨਾਜ਼ਦਗੀ ਵਾਪਸ ਲੈਣ ਦੀ ਪ੍ਰਕਿਰਿਆ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ ਤੇ 4 ਫਰਵਰੀ ਤੱਕ ਜਾਰੀ ਰਹੇਗੀ।
ਕਾਂਗਰਸ ਪਾਰਟੀ ਦੇ ਵਰਕਰਾਂ ਤੋਂ ਇਲਾਵਾ ਵਿਧਾਇਕਾਂ, ਸੂਬਾ ਇਕਾਈ ਦੇ ਅਹੁਦੇਦਾਰਾਂ ਦੀ ਰਾਏ ਲੈ ਰਹੀ ਹੈ। ਇਹਨਾਂ ਸਾਰਿਆਂ ਨਾਲ ਫੋਨ ਕਾਲਾਂ ਰਾਹੀਂ ਸੰਪਰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਾਰਟੀ ਦੀ ਸ਼ਕਤੀ ਐਪ ਤੇ ਵੀ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ।
